ਦਿਓਰ-ਭਰਜਾਈ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਦਿਓਰ ਵੀ ਸੀ ਵਿਆਹਿਆ ਹੋਇਆ

0
1525

ਅੰਮ੍ਰਿਤਸਰ | ਪੁਲਿਸ ਥਾਣਾ ਕੱਥੂਨੰਗਲ ਅਧੀਨ ਆਉਂਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ’ਚ ਦਿਓਰ-ਭਰਜਾਈ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।

ਜਾਣਕਾਰੀ ਅਨੁਸਾਰ ਨੌਜਵਾਨ ਜੀਵਨ ਸਿੰਘ ਤੇ ਉਸ ਦੀ ਭਰਜਾਈ ਕੰਵਲਜੀਤ ਕੌਰ ਵਾਸੀ ਚਵਿੰਡਾ ਦੇਵੀ ਨੇ ਕਸਬਾ ਕੱਥੂਨੰਗਲ ਵਿੱਚ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰ ਦਿੱਤਾ ਕਿ ਉਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ।

ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਜੀਵਨ ਸਿੰਘ ਵੀ ਵਿਆਹਿਆ ਹੋਇਆ ਸੀ ਤੇ ਉਸ ਦੇ ਬੱਚੇ ਵੀ ਹਨ।

ਪੁਲਿਸ ਥਾਣਾ ਕੱਥੂਨੰਗਲ ਦੀ ਪੁਲਿਸ ਨੇ 174 ਦੀ ਕਾਰਵਾਈ ਕਰਕੇ ਲਾਸ਼ਾਂ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਹਨ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)