ਅੰਮ੍ਰਿਤਸਰ| ਅਭਿਨੇਤਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਵਿਚ ਸੰਨੀ ਦਿਓਲ ਤੇ ਅਮੀਸ਼ਾ ਪਟੇਲ ਦੇ ਗੁਰਦੁਆਰਾ ਸਾਹਿਬ ਵਿਚ ਵਿਵਾਦਤ ਸੀਨ ਨੂੰ ਲੈ ਕੇ ਫਿਲਮ ਦੇ ਡਾਇਰੈਕਟਰ ਅਨਿਲ ਸ਼ਰਮਾ ਨੇ ਮੁਆਫੀ ਮੰਗ ਲਈ ਹੈ।

ਫਿਲ਼ਮ ਦੇ ਡਾਇਰੈਕਟਰ ਦਾ ਕਹਿਣਾ ਹੈ ਕਿ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਉਨ੍ਹਾਂ ਦਾ ਇਰਾਦਾ ਨਹੀਂ ਸੀ। ਇਹ ਸਭ ਅਣਜਾਣੇ ਵਿਚ ਹੋਇਆ ਹੈ। ਜਿਸਦੇ ਲਈ ਉਹ ਮੁਆਫੀ ਮੰਗਦੇ ਹਨ।

ਜ਼ਿਕਰਯੋੋਗ ਹੈ ਕਿ ਫਿਲਮ ਦੇ ਵਿਵਾਦਤ ਸੀਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਇਤਰਾਜ਼ ਜਤਾਇਆ ਸੀ। ਐਸਜੀਪੀਸੀ ਨੇ ਸੰਨੀ ਦੇ ਨਾਲ-ਨਾਲ ਫ਼ਿਲਮ ਨਿਰਦੇਸ਼ਕ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਸੀ।

ਫਿਲਮ ਦਾ ਇਹ ਸੀਨ ਇੱਕ ਗੁਰਦੁਆਰੇ ਵਿੱਚ ਸ਼ੂਟ ਕੀਤਾ ਗਿਆ ਹੈ। ਇਸ ਵਿੱਚ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਛੇ ਇੱਕ ਜਥਾ ਗੱਤਕਾ ਵੀ ਕਰਦਾ ਨਜ਼ਰ ਆ ਰਿਹਾ ਹੈ। ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।