ਪਟਿਆਲਾ| ਪੰਜਾਬ ਵਿੱਚ ਘੱਗਰ ਨਦੀ ਖੂਬ ਤਬਾਹੀ ਮਚਾ ਰਹੀ ਹੈ। ਨਦੀ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਸ਼ਨੀਵਾਰ ਰਾਤ ਤੋਂ ਬਾਅਦ ਪਾਣੀ ਨੇ ਪਟਿਆਲਾ ਦੇ ਪਿੰਡਾਂ ਵਿੱਚ ਤਬਾਹੀ ਮਚਾ ਰੱਖੀ ਹੈ। ਖੇਤਾਂ ਅਤੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਪਟਿਆਲਾ ਦੇ ਭਾਗਪੁਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਲੋਕਾਂ ਨੂੰ ਅਲਰਟ ਕਰਨ ਕਾਰਨ ਸਥਿਤੀ ਕੰਟਰੋਲ ਵਿੱਚ ਰਹੀ ਹੈ।

ਆਨੰਦਪੁਰ ਸਾਹਿਬ ਦੇ ਪਿੰਡ ਹਰੀਵਾਲ ਵਿੱਚ ਸਤਿਲੁਜ ਉਤੇ ਬਣਾਇਆ ਧੁੱਸੀ ਬੰਨ੍ਹ ਟੁੱਟ ਗਿਆ ਹੈ। ਉਸ ਤੋਂ ਬਾਅਦ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਭਰ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਤ ਨੂੰ ਪਾਣੀ ਸਭ ਤੋਂ ਪਹਿਲਾਂ ਦਾਦਵਾ ਪਿੰਡ ਵਿਚ ਚੜ੍ਹਿਆ। ਇਸ ਤੋਂ ਬਾਅਦ ਘੱਗਰ ਨੇ ਭਾਗਪੁਰ ਨੂੰ ਵੀ ਚਪੇਟ ਵਿੱਚ ਲੈ ਲਿਆ। ਐਸਡੀਐਮ ਪਰਲੀਨ ਕੌਰ ਬਰਾੜ ਨੇ ਰਾਤ ਦੇ ਸਮੇਂ ਹੀ ਸਥਿਤੀ ਨੂੰ ਕੰਟਰੋਲ ਹੇਠ ਲੈ ਲਿਆ। ਉਨ੍ਹਾਂ ਦੇ ਨਾਲ ਤਹਿਸੀਲਦਾਰ ਅਤੇ ਹੋਰ ਅਮਲਾ ਵੀ ਪਿੰਡ ਪਹੁੰਚਿਆ ਅਤੇ ਸਥਿਤੀ ‘ਤੇ ਨਜ਼ਰ ਬਣਾਈ ਰੱਖੀ। ਖਾਸ ਗੱਲ ਰਹੀ ਕਿ ਮਨਰੇਗਾ ਤਹਿਤ ਕੰਮ ਕਰਨ ਵਾਲੇ ਲੋਕ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਸਥਿਤੀ ਨੂੰ ਕੰਟਰੋਲ ਕਰਨ ਵਿੱਚ ਜੁਟੇ ਹਨ।

ਫਿਰੋਜ਼ਪੁਰ ਵਿੱਚ ਵੀ ਪਾਣੀ ਦਾ ਪੱਧਰ ਵਧਣਾ ਜਾਰੀ ਹੈ। ਸਵੇਰੇ ਅੱਠ ਵਜੇ ਹਰੀਕੇ ਹੈੱਡ ਤੋਂ ਹੁਸੈਨੀਵਾਲਾ ਹੈੱਡ ਨੂੰ 81338 ਕਿਊਸਿਕ ਪਾਣੀ ਛੱਡਿਆ ਗਿਆ, ਜਦੋਂਕਿ ਹੁਸੈਨੀਵਾਲਾ ਹੈੱਡ ਤੋਂ ਪਾਕਿਸਤਾਨ ਨੂੰ 76580 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ