ਹੁਸ਼ਿਆਰਪੁਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਪਿੰਡ ਜਲਾਲਚੱਕ ਵਿਚ ਇਕ ਪੁੱਤ ਨੇ ਆਪਣੇ ਪਿਓ ‘ਤੇ ਗੋਲੀਆਂ ਚਲਾ ਦਿੱਤੀਆਂ। ਘਰ ਵਿਚ ਏ.ਸੀ. ਬਦਲਾਉਣ ਦੀ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪੁੱਤਰ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜ਼ਖ਼ਮੀ ਹੋਏ ਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਵਿਚ ਮੌਜੂਦ ਸਨ ਤਾਂ ਘਰ ਦੇ ਏ. ਸੀ. ਨੂੰ ਬਦਲਾਉਣ ਨੂੰ ਲੈ ਕੇ ਮੇਰੇ ਅਤੇ ਪੁੱਤਰ ਅਮਰਜੀਤ ਵਿਚ ਮਾਮੂਲੀ ਤਕਰਾਰ ਹੋ ਗਈ, ਜਿਸ ਨਾਲ ਤੈਸ਼ ਵਿਚ ਆ ਕੇ ਅਮਰਜੀਤ ਨੇ ਗੋਲੀਆਂ ਚਲਾ ਦਿੱਤੀਆਂ।
ਅਮਰਜੀਤ ਜੋ ਕਿ ਫ਼ੌਜ ਵਿਚ ਹੈ ਅਤੇ ਸ਼ਰਾਬ ਪੀਣ ਦਾ ਆਦੀ ਹੈ। ਉਸ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਆਪਣੇ ਪਿਤਾ ਵੀਰ ਸਿੰਘ ‘ਤੇ ਗੋਲ਼ੀਆਂ ਚਲਾਈਆਂ। ਜ਼ਖ਼ਮੀ ਹਾਲਤ ਵਿਚ ਵੀਰ ਸਿੰਘ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੋਂ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਰੋਪੀ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਵੇਖੋ ਵੀਡੀਓ
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)