ਰੰਗ ਪਾਉਣ ਦਾ ਵਿਰੋਧ ਕਰਨ ‘ਤੇ ਦਸਤਾਰ ਦੀ ਬੇਅਦਬੀ, ਗੁੱਸੇ ‘ਚ ਆਏ ਸਿੰਘ ਨੇ ਕੱਢੀ ਤਲਵਾਰ

0
328

ਪੀਲੀਭੀਤ| ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਸਿੱਖ ਦੀ ਦਸਤਾਰ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਕੁਝ ਲੋਕ ਇਕ ਸਿੱਖ ਨੂੰ ਤੰਗ-ਪ੍ਰੇਸ਼ਾਨ ਕਰਦੇ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਪੀਲੀਭੀਤ ‘ਚ ਹੋਲੀ ਦੇ ਤਿਉਹਾਰ ਦੌਰਾਨ ਵਾਪਰੀ।

ਹੋਲੀ ‘ਤੇ ਲੋਕਾਂ ਨੇ ਸਿੱਖ ਨੌਜਵਾਨ ‘ਤੇ ਰੰਗ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦਾ ਵਿਰੋਧ ਕਰਦਿਆਂ ਸਿੱਖ ਨੌਜਵਾਨ ਨੇ ਆਪਣੀ ਤਲਵਾਰ ਕੱਢ ਲਈ। ਇਸ ਤੋਂ ਬਾਅਦ ਲੋਕਾਂ ਨੇ ਉਸ ਦੀ ਦਸਤਾਰ ਉਤਾਰ ਦਿੱਤੀ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਘਟਨਾ ਦਾ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਸਿੱਖਾਂ ਵਿਚ ਇਸ ਘਟਨਾ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਪੀਲੀਭੀਤ ਪੁਲਿਸ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਘਟਨਾ ਥਾਣਾ ਪੂਰਨਪੁਰ ਖੇਤਰ ਦੀ ਦੱਸੀ ਜਾ ਰਹੀ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।