ਜ਼ਿਲ੍ਹਾ ਪ੍ਰਸ਼ਾਸਨ ਨੇ ਜਲੰਧਰ ਵਾਸੀਆਂ ਦੇ ਘਰਾਂ ਤਕ ਪਹੁੰਚਾਈਆਂ ਲੋੜੀਂਦੀਆਂ ਵਸਤਾਂ

0
485

ਜਲੰਧਰ . ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ 101537.4 ਲੀਟਰ ਦੁੱਧ ਅਤੇ 7367 ਕੁਇੰਟਲ ਫ਼ਲ ਅਤੇ ਸਬਜ਼ੀਆਂ ਤੇ ਹੋਰ ਜ਼ਰੂਰੀ ਵਸਤਾਂ ਲੋਕਾਂ ਦੇ ਘਰ ਪਹੁੰਚਾਈਆਂ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਮਿਲਕ ਫ਼ੈਡ, ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ਦੇ ਹਰ ਖੇਤਰਾਂ ਵਿੱਚ ਜ਼ਰੂਰੀ ਚੀਜਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਜਨਰਲ ਮੇਨੈਜਰ ਮਿਲਕਫੈਡ ਸ੍ਰੀ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਵੇਰਕਾ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਦੁੱਧ ਦੀ ਸਪਲਾਈ ਘਰ ਵਿਚ ਹੀ ਦਿੱਤੀ ਜਾ ਰਹੀ ਹੈ ਜਿਸ ਵਿਚ 101537.4  ਲੀਟਰ ਦੁੱਧ, 837 ਕਿਲੋ ਪਨੀਰ, 10919 ਕਿਲੋ ਦਹੀਂ, 10584 ਲੀਟਰ ਲੱਸੀ, 370 ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਏ ਹਨ।

ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਜਲੰਧਰ ਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ 7367 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਪਹੁੰਚ ਦੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕਾਂ ਨੂੰ ਘਰਾਂ ਚੋਂ ਬਾਹਰ ਜਾਣ ਦੀ ਹੁਣ ਬਿਲਕੁਲ ਵੀ ਲੋੜ ਨਹੀਂ ਪਵੇਗੀ। ਡੀਸੀ ਨੇ ਕਿਹਾ ਕਿ ਲੋਕਾਂ ਨੂੰ ਜ਼ਰੂਰੀ ਵਸਤਾਂ ਪ੍ਰਾਪਤ ਕਰਨ ਵਿਚ ਘਰਾਂ ਵਿਚੋਂ ਬਾਹਰ ਨਾ ਨਿਕਲਨਾ ਪਵੇ ਇਸ ਲਈ ਹਰ ਜ਼ਰੂਰੀ ਉਪਾਰਾਲੇ ਕੀਤੇ ਜਾ ਰਹੇ ਹਨ।