ਬਠਿੰਡਾ . ਜ਼ਿਲ੍ਹਾ ਵਾਸੀਆਂ ਲਈ ਖੁਸ਼ੀ ਦੀ ਖਬਰ ਹੈ ਹੁਣ ਜ਼ਿਲ੍ਹਾ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਗਿਆ ਹੈ। ਅੱਜ ਜਿਹੜੇ 2 ਮਰੀਜ਼ ਹਸਪਤਾਲ ਜੇਰੇ ਇਲਾਜ਼ ਸਨ ਉਹਨਾਂ ਨੂੰ ਵੀ ਘਰ ਭੇਜ ਦਿੱਤਾ ਗਿਆ ਹੈ। ਹੁਣ ਜ਼ਿਲ੍ਹੇ ਵਿਚ ਕੋਈ ਵੀ ਕਰੋਨਾ ਮਰੀਜ ਹਸਪਤਾਲ ਵਿਚ ਭਰਤੀ ਨਹੀਂ ਹੈ ਅਤੇ ਜ਼ਿਲ੍ਹੇ ਵਿਚ ਪਾਏ ਗਏ ਸਾਰੇ 43 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ 41 ਮਰੀਜ਼ ਪਹਿਲਾਂ ਹੀ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਪਰਤ ਚੁੱਕੇ ਸਨ ਅਤੇ ਕੇਵਲ ਦੋ ਜਣੇ ਹੀ ਹਸਪਤਾਲ ਵਿਚ ਸਨ ਉਹ ਵੀ ਅੱਜ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਸ ਤਰ੍ਹਾਂ ਹੁਣ ਜ਼ਿਲ੍ਹਾ ਬਠਿੰਡਾ ਇਕ ਵਾਰ ਕੋਰੋਨਾ ਤੋਂ ਮੁਕਤ ਹੋ ਗਿਆ ਹੈ।
ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਸਾਵਧਾਨੀਆਂ ਵਰਤਨੀਆਂ ਜਾਰੀ ਰੱਖਣ ਅਤੇ ਜਨਤਕ ਥਾਂਵਾਂ ਤੇ ਜਾਣ ਸਮੇਂ ਹਮੇਸਾ ਮਾਸਕ ਪਾਓ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰੋ ਤਾਂ ਜੋ ਕਰੋਨਾ ਨੂੰ ਜ਼ਿਲੇ ਤੋਂ ਦੂਰ ਰੱਖਿਆ ਜਾ ਸਕੇ। ਇਸ ਮੌਕੇ ਸਿਵਲ ਸਰਜਨ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਘਰ ਭੇਜਿਆ ਗਿਆ ਹੈ ਉਨ੍ਹਾਂ ਨੂੰ ਸਾਰੀਆਂ ਜ਼ਰੂਰੀ ਸਾਵਧਾਨੀਆਂ ਰੱਖਣ ਲਈ ਕਿਹਾ ਗਿਆ ਹੈ। ਇਸ ਮੌਕੇ ਘਰ ਪਰਤੇ ਰਹੇ ਮਰੀਜਾਂ ਨੇ ਡਾਕਟਰੀ ਅਮਲੇ ਦਾ ਧੰਨਵਾਦ ਵੀ ਕੀਤਾ।