ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਨਵੇਂ ਦਾਖ਼ਲਿਆਂ ਲਈ ਸਕੂਲਾਂ ਦਾ ਲਿਆ ਜਾਇਜ਼ਾ

0
898

ਪਠਾਨਕੋਟ . ਕੋਰੋਨਾ ਵਾਈਰਸ ਕਾਰਨ ਪੂਰਾ ਵਿਸ਼ਵ ਪ੍ਰਭਾਵਿਤ ਹੋਇਆ ਹੈ। ਇਸ ਲਈ ਲਾਕਡਾਊਨ ਦੇ ਚੱਲਦਿਆਂ ਸਕੂਲ ਬੰਦ ਹੋਣ ਕਾਰਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਘਰ ਬੈਠ ਕੇ ਆਨ-ਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ ਵੱਲੋਂ ਐਤਵਾਰ ਨੂੰ ਮਿਡਲ ਸਕੂਲ ਮੁੱਖਿਆਂ ਨਾਲ ਵੀਡੀਓ ਕਾਨਫਰੰਸ ਕਰਕੇ ਨਵੇਂ ਦਾਖਲੇ ਸੰਬੰਧੀ ਜਾਇਜਾ ਲਿਆ।

ਜਗਜੀਤ ਸਿੰਘ ਨੇ ਕਿਹਾ ਕਿ ਨਵੇਂ ਦਾਖਲੇ ਸੰਬੰਧੀ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕਰਦੇ ਹੋਏ ਸ਼ੋਸਲ ਮੀਡੀਆ ਦੇ ਸਹਿਯੋਗ ਨਾਲ ਬੱਚਿਆਂ ਤੱਕ ਤੇ ਉਨ੍ਹਾਂ ਦੇ ਮਾਤਾ ਪਿਤਾ ਤੱਕ ਪਹੁੰਚ ਕਰਕੇ ਸਰਕਾਰੀ ਸਹੂਲਤਾਂ ਸੰਬੰਧੀ ਵਿਸਥਾਰ ਸਹਿਤ ਗੱਲ-ਬਾਤ ਕੀਤੀ ਜਾਵੇ ਅਤੇ ਆਨ- ਲਾਈਨ ਜਾਣਕਾਰੀ ਮੰਗਵਾ ਕੇ ਘਰ ਬੈਠੇ ਬੱਚੇ ਦਾਖਲ ਕਰਕੇ ਸਮੁੱਚੀ ਜਾਣਕਾਰੀ ਈ ਪੰਜਾਬ ਪੋਰਟਲ ਤੇ ਅਪਡੇਟ ਕੀਤੀ ਜਾਵੇ। ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋ ਆਦੇਸ਼ ਦਿੱਤੇ ਹਨ ਕਿ 33% ਸਟਾਫ ਦੇ ਸਹਿਯੋਗ ਨਾਲ ਸਕੂਲ ਦੇ ਕੰਮ ਨਿਪਟਾਏ ਜਾ ਸਕਦੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਵਿੱਚ ਪੁਸਤਕਾਂ ਭੇਜੀਆਂ ਜਾ ਚੁੱਕੀਆਂ ਹਨ ਤੇ ਜੇਕਰ ਕੋਈ ਸਕੂਲ ਰਹਿ ਗਿਆ ਹੈ ਤਾਂ ਉਸ ਸਕੂਲ ਵਿੱਚ ਵੀ ਜਲਦ ਪਹੁੰਚ ਜਾਣਗੀਆਂ।