ਜਲੰਧਰ, 21 ਜੁਲਾਈ :
ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਜੁਲਾਈ ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਣ ਵਾਲੇ ਇਸ ਪਲੇਸਮੈਂਟ ਕੈਂਪ ਵਿੱਚ ਐਚ.ਡੀ.ਬੀ. ਫਾਇਨਾਂਸ਼ੀਅਲ ਸਰਵਿਸਿਜ਼ ਲਿਮੀਟਡ ਅਤੇ ਕੁਐਸ ਕੋਆਰਪ ਕੰਪਨੀਆਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ 12ਵੀਂ/ਗ੍ਰੈਜੂਏਸ਼ਨ ਯੋਗਤਾ ਵਾਲੇ 18 ਤੋਂ 35 ਸਾਲ ਦੇ ਨੌਜਵਾਨ ਲੜਕੇ-ਲੜਕੀਆਂ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਇਸ ਕੈਂਪ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ
Related Post