ਰੋਜ਼ਗਾਰ ਪ੍ਰਾਪਤੀ ਦੇ ਚਾਹਵਾਨ ਨੌਜਵਾਨ ਵੈਬਸਾਈਟ WWW.PGRKAM.COM ‘ਤੇ ਰਜਿਸਟਰਡ ਕਰਨ

    1
    1186

    ਜਲੰਧਰ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਜਲੰਧਰ ਵਲੋਂ ਸੂਬੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਜਦੋਂ ਤੱਕ ਹਲਾਤ ਆਮ ਵਰਗੇ ਨਹੀਂ ਹੋ ਜਾਂਦੇ ਉਦੋਂ ਤੱਕ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਆਨ ਲਾਈਨ ਕਾਊਂਸਲਿੰਗ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।  

    ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀ.ਈ.ਓ. ਅਤੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਵਲੋਂ ਪੰਜਾਬ ਸਰਕਾਰ ਦੀ ‘ ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਨੌਜਵਾਨਾਂ ਲਈ ਆਨ ਲਾਈਨ ਕਾਊਂਸਲਿੰਗ ਸ਼ੈਸਨ ਸ਼ੁਰੂ ਕੀਤਾ ਗਿਆ ਹੈ।

    ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦੇ ਕਾਊਂਸਲਰਾਂ ਵਲੋਂ ਨੌਜਵਾਨਾਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਰੋਜਗਾਰ ਦੇ ਮੌਕਿਆਂ ਅਤੇ ਜਿੰਮੇਵਾਰੀਆਂ ਬਾਰੇ ਵਿਸ਼ਥਾਰ ਨਾਲ ਜਾਣਕਾਰੀ ਦੇਣ ਤੋਂ ਇਲਾਵਾ ਉਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਿਲ ਕਰਨ ਸੇਧ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇੰਟਰਵਿਊ ਅਤੇ ਅਪਣਾ ਨਿੱਜੀ ਵੇਰਵਾ ਤਿਆਰ ਕਰਨ ਸਬੰਧੀ ਵੀ ਵਿਸਥਾਰ ਨਾਲ ਦੱਸਿਆ ਜਾ ਰਿਹਾ ਹੈ।

    ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਾਊਂਸਲਰਾਂ ਵਲੋਂ ਨੌਜਵਾਨਾਂ ਨੂੰ ਸਵੈ ਰੋਜ਼ਾਗਰ ਸਕੀਮ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਹੋਰ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾ ਕਿਹਾ ਕਿ ਵਿਭਾਗ ਵਲੋਂ ਵੱਧ ਤੋਂ ਵੱਧ ਨੌਜਵਾਨਾ ਨੂੰ ਕਾਊਂਸਲਿੰਗ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ।

    ਡਿਪਟੀ ਡਾਇਰੈਕਟਰ ਸੁਨੀਤਾ ਕਲਿਆਣਾ ਨੇ ਦੱਸਿਆ ਕਿ ਨੌਜਵਾਨ ਕਰੀਅਰ ਕਾਊਂਸਲਰ ਸ੍ਰੀ ਜਸਬੀਰ ਸਿੰਘ ਨਾਲ ਮੋਬਾਇਲ ਨੰਬਰ 89683-21674 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਊਂਸਲਿੰਗ ਦੀਆਂ ਸੇਵਾਵਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰੋਜ਼ਗਾਰ ਪ੍ਰਾਪਤੀ ਦੇ ਚਾਹਵਾਨ ਨੌਜਵਾਨ ਆਪਣੇ ਆਪ ਨੂੰ ਵੈਬਸਾਈਟ  www.pgrkam.com  ‘ਤੇ ਰਜਿਸਟਰਡ ਕਰ ਸਕਦੇ ਹਨ।

    1 COMMENT

    Comments are closed.