ਆਦਮਪੁਰ ‘ਚ ਦਿਵਿਆਂਗ ਮੁੰਡੇ ਦਾ ਕਾਰਾ, 11 ਸਾਲਾ ਬੱਚੀ ਦਾ ਕੀਤਾ Rape

0
2554

ਜਲੰਧਰ | ਆਦਮਪੁਰ ਥਾਣੇ ‘ਚ ਪੈਂਦੇ ਇਕ ਪਿੰਡ ਵਿੱਚ 11 ਸਾਲਾ ਬੱਚੀ ਦਾ ਪਿੰਡ ਦੇ ਹੀ ਇਕ ਮੁੰਡੇ ਨੇ ਬਲਾਤਕਾਰ ਕਰ ਦਿੱਤਾ। ਪੁਲਿਸ ਨੇ ਕੇਸ ਦਰਜ ਕਰਕੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੀੜਤ ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੇ ਪਤੀ ਦੀ 8 ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦੇ 3 ਬੱਚੇ ਹਨ, ਜਿਨ੍ਹਾਂ ‘ਚ 2 ਕੁੜੀਆਂ ਤੇ ਇਕ ਮੁੰਡਾ ਹੈ।

ਉਸ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ ‘ਚ ਕੰਮ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੀ ਹੈ। ਜਦੋਂ ਉਹ ਬੀਤੇ ਦਿਨ ਵਾਪਸ ਘਰ ਆਈ ਤਾਂ ਉਸ ਦੀ ਛੋਟੀ ਕੁੜੀ ਨੇ ਦੱਸਿਆ ਕਿ ਪਿੰਡ ਦਾ ਹੀ ਇਕ ਮੁੰਡਾ ਬਲਜਿੰਦਰ ਸਿੰਘ ਜੋ ਕਿ ਦਿਵਿਆਂਗ ਹੈ, ਉਨ੍ਹਾਂ ਦੇ ਘਰ ਆਇਆ ਤੇ ਉਸ ਨੂੰ ਇਕ ਕਮਰੇ ‘ਚ ਲੈ ਗਿਆ, ਜਿਥੇ ਉਸ ਨੇ ਉਸ ਦਾ ਬਲਾਤਕਾਰ ਕੀਤਾ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001)

(ਨੋਟ – ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।