ਚੰਡੀਗੜ੍ਹ/ਜਲੰਧਰ|ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ।ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ਵਿੱਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਦੋ ਅੰਗਹੀਣ ਮੁਲਾਜਮ ਵੀ ਸਾਮਲ ਹਨ।
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ : ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ
- ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ
ਚੰਡੀਗੜ੍ਹ, 3 ਜੂਨ | ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ…
- ਨਿਤਿਨ ਕੋਹਲੀ ਨੇ ਕੀਤੀ ਫਗਵਾੜਾ ਗੇਟ ਦੇ ਦੁਕਾਨਦਾਰਾਂ ਨਾਲ ਮੀਟਿੰਗ, ਫਗਵਾੜਾ ਗੇਟ ਦੁਕਾਨਦਾਰਾਂ ਨੂੰ ਪੇਸ਼ ਆ ਰਹਿਆਂ ਮੁਸ਼ਕਲਾਂ ਦਾ ਨਿਤਿਨ ਕੋਹਲੀ ਨੇ ਮੌਕੇ ਤੇ ਹੀ ਹਲ ਕੀਤਾ
ਜਲੰਧਰ, 4 ਜੂਨ | ਅੱਜ ਬੁਧਵਾਰ ਨੂੰ ਆਮ ਆਦਮੀ ਪਾਰਟੀ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ…
- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਿਲੌਰ ਦੇ ਪਿੰਡ ਨੰਗਲ ਗੇਟ ਦਾ ਦੌਰਾ 10 ਨੂੰ
ਜਲੰਧਰ, 7 ਜੂਨ | ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ…
- ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਨੇ ਆਗਾਮੀ ਵਿਧਾਨ ਸਭਾ ਉਪ ਚੋਣਾਂ 2025 (64-ਲੁਧਿਆਣਾ ਪੱਛਮੀ) ’ਚ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਕੀਤੇ ਪੁਖ਼ਤਾ ਪ੍ਰਬੰਧ
ਜਲੰਧਰ, 7 ਜੂਨ | ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਦੇ ਜਾਂਚ…
- ਸੰਜੀਵ ਅਰੋੜਾ ਦੀ ਛਵੀ ਨੂੰ ਖ਼ਰਾਬ ਕਰਨ ਲਈ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ-ਸ਼ੈਰੀ ਕਲਸੀ
ਲੁਧਿਆਣਾ, 8 ਮਈ | ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ…
- ਮੋਹਿੰਦਰ ਭਗਤ ਵਲੋਂ ਬਸਤੀ ਸ਼ੇਖ਼ ਭਗਵਾਨ ਵਾਲਮੀਕੀ ਮੰਦਿਰ ਤੋਂ ਅਸ਼ੋਕ ਨਗਰ ਤੱਕ 45 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਸੜਕ ਦਾ ਉਦਘਾਟਨ
ਜਲੰਧਰ, 9 ਜੂਨ | ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਸਿੰਘ…
- ਅੰਮ੍ਰਿਤਸਰ ਦੇ ਪੁਤਲੀਘਰ ‘ਚ ਕਪੜਿਆਂ ਦੇ ਸ਼ੋਰੂਮ ‘ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਬਣਿਆ ਹਾਦਸਾ
ਅੰਮ੍ਰਿਤਸਰ (ਪੁਤਲੀਘਰ), 9 ਜੂਨ | ਅੱਜ ਸਵੇਰੇ ਅੰਮ੍ਰਿਤਸਰ ਦੇ ਵਿਅਪਾਰਿਕ ਇਲਾਕੇ ਪੁਤਲੀਘਰ ਵਿਚ ਸਥਿਤ ਇੱਕ…
- ਦੁਬਈ ਜਾਣ ਤੋਂ ਪਹਿਲਾਂ ਹੋਇਆ ਕਤਲ: ਅੰਮ੍ਰਿਤਸਰ ਦੇ ਨੌਜਵਾਨ ਸਰਬਜੀਤ ਸਿੰਘ ਨੂੰ ਪੁਰਾਣੀ ਰੰਜਿਸ਼ ਕਾਰਨ ਮਾਰਿਆ
ਅੰਮ੍ਰਿਤਸਰ (ਭਿੰਡੀ ਸੈਦਾ), 9 ਜੂਨ | ਅੰਮ੍ਰਿਤਸਰ ਦੇ ਪਿੰਡ ਛਣਕਲਾਂ ਵਿਚ ਇਕ ਹੌਲਨਾਕ ਘਟਨਾ ਸਾਹਮਣੇ…
- ਪਹਿਲਾਂ ਭ੍ਰਿਸ਼ਟ ਅਤੇ ਹੰਕਾਰੀ ਆਗੂਆਂ ਨੂੰ ਵੋਟ ਦੇਣਾ ਤੁਹਾਡੀ ਮਜਬੂਰੀ ਸੀ, ਪਰ ਹੁਣ ਤੁਹਾਡੇ ਕੋਲ ਇੱਕ ਇਮਾਨਦਾਰ ਵਿਕਲਪ ਹੈ: ਮਾਨ
ਲੁਧਿਆਣਾ, 9 ਜੂਨ | ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ…
- ਨਿਤਿਨ ਕੋਹਲੀ ਨੇ ਭਗਵਾਨ ਵਾਲਮੀਕੀ ਮੰਦਰ ਅਲੀ ਮਹੱਲਾ ਸਮੇਤ ਕਈ ਧਾਰਮਿਕ ਸਥਾਨਾਂ ’ਤੇ ਟੇਕਿਆ ਮੱਥਾ
ਜਲੰਧਰ, 1 ਜੂਨ | ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਅੱਜ ਆਪਣੇ ਪਰਿਵਾਰ…