ਚੰਡੀਗੜ੍ਹ/ਜਲੰਧਰ|ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ।ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ਵਿੱਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਦੋ ਅੰਗਹੀਣ ਮੁਲਾਜਮ ਵੀ ਸਾਮਲ ਹਨ।
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ : ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ
- ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ
ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ…
- ਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ ‘ਚ ਨਹੀਂ
ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ…
- ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ…
- ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ,…
- ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ 'ਤੇ ਝੂਠ ਫੈਲਾ…
- ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ…
- ਜਲੰਧਰ: ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ’ਚ ਲਏ ਆਖਰੀ ਸਾਹ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।…
- ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ…
- ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ…