ਡਾਕਟਰ ਨਹੀਂ ਮੋੜ ਰਿਹਾ ਸੀ 85 ਲੱਖ, ਪੀੜਤ ਨੇ ਫਾਹਾ ਲੈ ਕੇ ਕੀਤੀ ਆਤਮਹੱਤਿਆ, ਸੁਸਾਈਡ ਨੋਟ ‘ਚ ਕੀਤਾ ਖੁਲਾਸਾ

0
2505

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਇਥੋਂ ਦੇ ਇਕ ਨਿੱਜੀ ਹਸਪਤਾਲ ‘ਚ ਬੱਚਿਆਂ ਦੇ ਡਾਕਟਰ ‘ਤੇ ਇੱਕ ਜੋੜੇ ਨੇ ਪੈਸੇ ਨਾ ਮੋੜਨ ਦੇ ਦੋਸ਼ ਲਾਏ ਹਨ। ਪੀੜਤ ਵਿਅਕਤੀ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ।

ਮ੍ਰਿਤਕ ਦੀ ਜੇਬ ‘ਚੋਂ ਇਕ ਸੁਸਾਈਡ ਨੋਟ ਲਿਖਿਆ, ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਡਾ. ਰਾਜਿੰਦਰ ਬਾਂਸਲ ਅਤੇ ਉਸ ਦੀ ਪਤਨੀ ਵੱਲੋਂ ਮੇਰੇ 85 ਲੱਖ ਰੁਪਏ ਨਹੀਂ ਮੋੜੇ ਜਾ ਰਹੇ, ਜਿਸ ਤੋਂ ਦੁਖੀ ਹੋ ਕੇ ਮੈਂ ਆਤਮਹੱਤਿਆ ਕਰ ਰਿਹਾ ਹਾਂ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਡਾਕਟਰ ਤੇ ਉਸ ਦੀ ਪਤਨੀ ਖਿਲਾਫ ਧਾਰਾ 306 ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)