ਡਾਕਟਰਾਂ ‘ਤੇ ਲਾਪ੍ਰਵਾਹੀ ਦਾ ਆਰੋਪ : ਬੱਚੇ ਨੂੰ ਜਨਮ ਦੇਣ ਤੋਂ ਬਾਅਦ ਔਰਤ ਦੀ ਮੌਤ, ਹਸਪਤਾਲ ਦੇ ਬਾਹਰ ਹੰਗਾਮਾ; ਦੇਰ ਰਾਤ ਤੱਕ ਧਰਨਾ ਲਗਾ ਕੀਤਾ ਰੋਸ ਪ੍ਰਦਰਸ਼ਨ

0
1162

ਜਲੰਧਰ | ਮਾਡਲ ਹਾਊਸ ਸਥਿਤ ਬਵੇਜਾ ਹਸਪਤਾਲ ਐਂਡ ਮੈਟਰਨਿਟੀ ਸੈਂਟਰ ‘ਚ ਮੰਗਲਵਾਰ ਸ਼ਾਮ 6 ਵਜੇ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਔਰਤ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜੋ ਰਾਤ 10:30 ਵਜੇ ਤੱਕ ਜਾਰੀ ਰਿਹਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਰੀਜ਼ ਸ਼ੁਰੂ ਤੋਂ ਹੀ ਬਵੇਜਾ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ, ਜਿਸ ਨੂੰ ਮੰਗਲਵਾਰ ਦੁਪਹਿਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

ਸ਼ਾਮ ਕਰੀਬ 6 ਵਜੇ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਤੀ ਸਿਰਾਜੁਦੀਨ ਨੇ ਦੱਸਿਆ ਕਿ ਉਸ ਦੀ ਪਤਨੀ ਨਾਇਰਾ (25) ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

ਜਣੇਪੇ ਤੋਂ ਬਾਅਦ ਉਨ੍ਹਾਂ ਨੂੰ ਖੂਨ ਦੀ ਕਮੀ ਬਾਰੇ ਦੱਸਿਆ ਗਿਆ। ਇਸ ਤੋਂ ਥੋੜ੍ਹੀ ਦੇਰ ਬਾਅਦ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ।

ਦੂਜੇ ਪਾਸੇ ਮ੍ਰਿਤਕਾ ਦੇ ਵਾਰਿਸਾਂ ਨੇ ਆਰੋਪ ਲਾਇਆ ਕਿ ਡਾਕਟਰਾਂ ਦੀ ਅਣਗਹਿਲੀ ਤੇ ਇਲਾਜ ਵਿੱਚ ਦੇਰੀ ਕਾਰਨ ਨਾਇਰਾ ਦੀ ਮੌਤ ਹੋਈ ਹੈ। ਜਦੋਂ ਮਰੀਜ਼ ‘ਚ ਖੂਨ ਦੀ ਕਮੀ ਸੀ ਤਾਂ ਪਹਿਲਾਂ ਕਿਉਂ ਨਹੀਂ ਦੱਸਿਆ ਗਿਆ? ਜਾਣਕਾਰੀ ਦੇਰੀ ਨਾਲ ਮਿਲਣ ਕਾਰਨ ਮੌਤ ਹੋਈ। ਇਸ ਤੋਂ ਬਾਅਦ ਡਾਕਟਰਾਂ ਨੇ ਉਸ ਨਾਲ ਬਦਸਲੂਕੀ ਵੀ ਕੀਤੀ।

ਡਾਕਟਰ ਬੋਲੇ- ਔਰਤ ਦੀ ਹਾਲਤ ਕਾਫੀ ਗੰਭੀਰ ਸੀ

ਹਸਪਤਾਲ ਦੇ ਡਾਕਟਰ ਰੁਪਿੰਦਰ ਬਵੇਜਾ ਦਾ ਕਹਿਣਾ ਹੈ ਕਿ ਔਰਤ ਦੀ ਹਾਲਤ ਗੰਭੀਰ ਸੀ। ਪਰਿਵਾਰ ਵਾਲਿਆਂ ਨੂੰ ਸਮੇਂ-ਸਮੇਂ ‘ਤੇ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ।

ਦੂਜੇ ਪਾਸੇ ਏਸੀਪੀ ਵੈਸਟ ਵਰਿਆਮ ਸਿੰਘ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਤੋਂ ਲਿਖਤੀ ਸ਼ਿਕਾਇਤ ਲੈ ਲਈ ਹੈ। ਪੋਸਟਮਾਰਟਮ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ