ਡਾਕਟਰ ਲਾਸ਼ ਦਾ ਹੀ ਕਰਦੇ ਰਹੇ ਇਲਾਜ, ਬਣਾਇਆ 14 ਲੱਖ ਦਾ ਬਿੱਲ, ਹਸਪਤਾਲ ਪ੍ਰਸ਼ਾਸਨ ਖਿਲਾਫ ਹੰਗਾਮਾ

0
739

ਹਰਿਆਣਾ | ਇਥੋਂ ਦੇ ਸੋਨੀਪਤ ਦਾ ਨਿੱਜੀ ਹਸਪਤਾਲ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਹਸਪਤਾਲ ‘ਚ ਇਲਾਜ ਦੌਰਾਨ ਮੌਤ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਅਤੇ ਡਾਕਟਰ ‘ਤੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮਰੀਜ਼ ਦੀ ਮੌਤ ਹੋ ਜਾਨ ਤੋਂ ਬਾਅਦ ਵੀ ਡਾਕਟਰਾਂ ਨੇ ਜਾਣਬੁੱਝ ਕੇ ਲਾਸ਼ ਨੂੰ ਇਲਾਜ ਲਈ ਰੱਖਿਆ ਅਤੇ ਲੱਖਾਂ ਰੁਪਏ ਦਾ ਬਿੱਲ ਬਣਾਇਆ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਖਿਲਾਫ ਹੰਗਾਮਾ ਕੀਤਾ।

ਪਰਿਵਾਰਕ ਮੈਂਬਰਾ ਦਾ ਕਹਿਣਾ ਹੈ ਕਿ ਇਲਾਜ ਦੌਰਾਨ ਧਰਮਵੀਰ ਨੂੰ ਮਿਲਣ ਵੀ ਨਹੀਂ ਦਿੱਤਾ ਗਿਆ। ਡਾਕਟਰ ਨੇ ਪਰਿਵਾਰ ਨੂੰ ਦੱਸਿਆ ਕਿ ਉਨ੍ਹਾਂ ਦੇ ਮਰੀਜ਼ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲਣ ‘ਤੇ ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ।

ਦੱਸ ਦਈਏ ਕਿ ਪਿੰਡ ਰਾਏ ਦੇ ਰਹਿਣ ਵਾਲੇ ਧਰਮਵੀਰ ਦੇ ਪਰਿਵਾਰਕ ਮੈਂਬਰਾਂ ਨੇ 10 ਦਿਨ ਪਹਿਲਾਂ ਧਰਮਵੀਰ ਨੂੰ ਹਾਈ ਬੀਪੀ ਦੀ ਸ਼ਿਕਾਇਤ ਤੋਂ ਬਾਅਦ ਉਕਤ ਹਸਪਤਾਲ ਵਿਚ ਭਰਤੀ ਕਰਵਾਇਆ ਸੀ। ਬਾਅਦ ‘ਚ ਡਾਕਟਰਾਂ ਨੇ ਦੱਸਿਆ ਕਿ ਉਸ ਦੇ ਦਿਮਾਗ ਦੀ ਨਸ ਫੱਟ ਗਈ ਹੈ, ਜਿਸ ਕਰਕੇ ਡਾਕਟਰਾਂ ਨੇ 4 ਲੱਖ ਰੁਪਏ ਜਮ੍ਹਾ ਕਰਵਾਉਣ ਲਈ ਕਿਹਾ। ਡਾਕਟਰਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਆਪਰੇਸ਼ਨ ਤੋਂ ਬਾਅਦ ਧਰਮਵੀਰ ਠੀਕ ਹੋ ਜਾਵੇਗਾ।