ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਡਬਲ ਮਰਡਰ, ਸੜਕ ‘ਤੇ ਤਾਬੜਤੋੜ ਮਾਰੀਆਂ ਗੋਲ਼ੀਆਂ

0
460

ਅੰਮ੍ਰਿਤਸਰ, 30 ਅਕਤੂਬਰ| ਅੰਮ੍ਰਿਤਸਰ ਤੋਂ ਕਾਫੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਦੇ ਜੰਡਿਆਲਾ ਗੁਰੂ ਵਿਚ ਡਬਲ ਮਰਡਰ ਹੋਇਆ ਹੈ। ਸੜਕ ਉਤੇ ਹੋਈ ਤਾਬੜਤੋੜ ਫਾਇਰਿੰਗ ਵਿਚ ਕੁਲਵੰਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਦਾ ਸੜਕ ਉਤੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਕੁਲਵੰਤ ਸਿੰਘ ਬਿਜਲੀ ਬੋਰਡ ਤੋਂ ਰਿਟਾਇਰਡ ਅਧਿਕਾਰੀ ਹੈ ਤੇ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਜੇਲ੍ਹ ਤੋਂ ਜ਼ਮਾਨਤ ਉਤੇ ਆਇਆ ਹੋਇਆ ਹੈ। ਐਸਐਸਪੀ ਅਨੁਸਾਰ ਇਨ੍ਹਾਂ ਨੂੰ ਗੋਲ਼ੀਆਂ ਮਾਰਨ ਵਾਲਿਆਂ ਦੀ ਪਛਾਣ ਹੋ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੈਪੀ ਜੱਟ ਨਾਂ ਦੇ ਬੰਦੇ ਤੇ ਉਸਦੇ ਸਾਥੀਆਂ ਨੇ ਹੀ ਇਸਨੂੰ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਵਿੱਚ ਮਜ਼ਦੂਰ ਯੂਨੀਅਨ ਦਾ ਪ੍ਰੋਗਰਾਮ ਕਰਵਾਇਆ ਗਿਆ ਸੀ। ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਜਿਸ ਤਰ੍ਹਾਂ ਹੀ ਆਏ ਹੋਏ ਲ਼ੋਕ ਵਾਪਿਸ ਜਾਣ ਲੱਗੇ ਤਾਂ ਦੋ ਵਿਅਕਤੀ ਆਏ ਤੇ ਉਨ੍ਹਾਂ ਵੱਲੋ ਸ਼ਰੇਆਮ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਜਿਸਦੇ ਚਲਦੇ ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ।