ਮਾਨਸਾ/ਬਠਿੰਡਾ, 11 ਜਨਵਰੀ | ਇਥੋਂ ਇਕ ਵੱਡੀ ਖਬਰ ਆਈ ਹੈ। ਮਾਨਸਾ ਦੇ ਪਿੰਡ ਅਹਿਮਦਪੁਰ ਵਿਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਥੇ ਅਣਪਛਾਤੇ ਲੋਕਾਂ ਨੇ ਘਰ ਵਿਚ ਦਾਖਲ ਹੋ ਕੇ ਇਕ ਬਜ਼ੁਰਗ ਔਰਤ ਅਤੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਇਹ ਦੋਵੇਂ ਬਜ਼ੁਰਗ ਗੁਆਂਢੀ ਸਨ ਅਤੇ ਰਿਸ਼ਤੇ ਵਿਚ ਦਿਓਰ-ਭਰਜਾਈ ਸਨ। ਫਿਲਹਾਲ ਇਸ ਮਾਮਲੇ ’ਚ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕਾਂ ਦੀ ਪਛਾਣ ਜਗੀਰ ਸਿੰਘ 62 ਸਾਲ ਅਤੇ ਰਣਜੀਤ ਕੌਰ 60 ਵਜੋਂ ਹੋਈ ਹੈ। ਇਸ ਘਟਨਾ ਨੂੰ ਅੰਜਾਮ ਕਿਉਂ ਦਿੱਤਾ ਗਿਆ, ਇਸ ਕਤਲ ਨੂੰ ਕਿਸਨੇ ਅੰਜਾਮ ਦਿੱਤਾ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗਾ। ਫਿਲਹਾਲ ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletin/videos/1081397229719728
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)