ਅੰਮ੍ਰਿਤਸਰ ਸਾਊਥ ਤੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮਿਲੀ AAP ਦੀ ਟਿਕਟ, ਸਮਰਥਕਾਂ ਨੇ ਢੋਲ-ਭੰਗੜੇ ਨਾਲ ਮਨਾਇਆ ਜਸ਼ਨ

0
17

ਅੰਮ੍ਰਿਤਸਰ, 31 ਅਕਤੂਬਰ | ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਅੰਮ੍ਰਿਤਸਰ ਸਾਊਥ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪਾਰਟੀ ਵੱਲੋਂ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਅਜਨਾਲਾ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵੀ ਟਿਕਟ ਦਿੱਤੀ ਗਈ ਹੈ।

ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਟਿਕਟ ਮਿਲਣ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਦਫ਼ਤਰ ਦੇ ਬਾਹਰ ਸਮਰਥਕਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ। ਇਸ ਮੌਕੇ ਸਮਰਥਕਾਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾ ਕੇ ਖੁਸ਼ੀ ਮਨਾਈ। ਦਫ਼ਤਰ ਦੇ ਬਾਹਰ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਮਰਥਕਾਂ ਨੇ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ।