ਚੰਡੀਗੜ੍ਹ | ਪੰਜਾਬ ਦੀ ਆਮ ਆਦਮੀ ਪਾਰਟੀ ਵਲੋਂ ਰਿਸ਼ਵਤ ਦੇ ਮਾਮਲੇ ‘ਚ ਬਰਖਾਸਤ ਕੀਤੇ ਡਾ. ਵਿਜੇ ਸਿੰਗਲਾ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਸਿਹਤ ਮੰਤਰੀ ਹੁੰਦਿਆਂ ਡਾ ਸਿੰਗਲਾ ਨੇ 1 ਪ੍ਰਤੀਸ਼ਤ ਕਮਿਸ਼ਨ ਲੈਣ ਦੇ ਦੋਸ਼ ਲੱਗੇ ਸਨ। ਆਡੀਓ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਬਰਖਾਸਤ ਕਰ ਦਿੱਤਾ ਸੀ।
ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਵੱਲੋਂ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਡਾ. ਵਿਜੇ ਸਿੰਗਲਾ ਵੱਲੋਂ ਪਿਛਲੇ ਦਿਨੀਂ ਹਾਈਕੋਰਟ ਵਿੱਚ ਜ਼ਮਾਨਤ ਦੇ ਲਈ ਅਰਜ਼ੀ ਦਿੱਤੀ ਸੀ। ਅਦਾਲਤ ਨੇ ਸੁਣਵਾਈ ਕਰਦੇ ਹੋਏ ਪਿਛਲੇ ਦਿਨੀਂ ਸਰਕਾਰ ਦਾ ਪੱਖ ਜਾਣਿਆ ਸੀ। ਅੱਜ ਅਦਾਲਤ ਨੇ ਸੁਣਵਾਈ ਦੌਰਾਨ ਡਾ. ਵਿਜੈ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ।