&NewLine;<p class&equals;"wp-block-paragraph"><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ &OpenCurlyQuote;ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਡਰੋਨ ਆਧਾਰਤ ਹਥਿਆਰਾਂ&sol;ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਭਿੱਖੀਵਿੰਡ ਦੇ ਜਸਕਰਨ ਸਿੰਘ&comma; ਜੋ ਇਸ ਸਮੇਂ ਸਬ-ਜੇਲ ਗੋਇੰਦਵਾਲ ਸਾਹਿਬ ਵਿਚ ਬੰਦ ਹੈ ਅਤੇ ਰਤਨਬੀਰ ਸਿੰਘ ਵਾਸੀ ਤਰਨਤਾਰਨ&comma; ਖੇਮਕਰਨ ਜ਼ਮਾਨਤ ’ਤੇ ਰਿਹਾਅ ਹੈ&comma; ਵਜੋਂ ਹੋਈ ਹੈ । ਪੁਲਸ ਨੇ ਦੋਵਾਂ ਕੋਲੋਂ ਪੰਜ 30 ਬੋਰ &lpar;ਚਾਈਨਾ ਵਿੱਚ ਬਣੇ&rpar; ਅਤੇ ਪੰਜ 9 ਐਮਐਮ &lpar;ਯੂਐਸਏ ਆਧਾਰਤ ਬਰੇਟਾ &rpar; ਸਮੇਤ 10 ਵਿਦੇਸ਼ੀ ਪਿਸਤੌਲਾਂ ਅਤੇ 8 ਸਪੇਅਰ ਮੈਗਜੀਨਾਂ ਤੋਂ ਇਲਾਵਾ ਜਸਕਰਨ ਵੱਲੋਂ ਆਪਣੀ ਬੈਰਕ ਵਿੱਚ ਛੁਪਾਇਆ ਇਕ ਮੋਬਾਈਲ ਵੀ ਬਰਾਮਦ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਏ&period;ਆਈ&period;ਜੀ&period; ਕਾਊਂਟਰ ਇੰਟੈਲੀਜੈਂਸ &lpar;ਸੀਆਈ&rpar; ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਜਸਕਰਨ ਸਿੰਘ ਨੂੰ ਐਨ&period;ਡੀ&period;ਪੀ&period;ਐਸ&period; ਐਕਟ ਨਾਲ ਸਬੰਧਤ ਇਕ ਕੇਸ&comma; ਜੋ ਅਗਸਤ 2022 ਵਿੱਚ ਐਸ&period;ਐਸ&period;ਓ&period;ਸੀ&period; ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਸੀ &comma; ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ । ਪੁੱਛਗਿੱਛ ਦੌਰਾਨ ਦੋਸ਼ੀ ਜਸਕਰਨ ਨੇ ਕਬੂਲਿਆ ਕਿ ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ &sol; ਗੋਲੀ ਸਿੱਕੇ ਦੀ ਤਸਕਰੀ ਸਬੰਧੀ ਵਟਸਐਪ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਕਰਨ ਲਈ ਜੇਲ ਵਿੱਚ ਮੋਬਾਈਲ ਫੋਨ ਦੀ ਵਰਤੋਂ ਕਰ ਰਿਹਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਏ&period;ਆਈ&period;ਜੀ&period; ਨੇ ਦੱਸਿਆ ਕਿ ਇਸ ਮੰਤਵ ਲਈ ਮੁਲਜ਼ਮ ਰਤਨਬੀਰ ਦੀ ਮਦਦ ਲੈ ਰਿਹਾ ਸੀ&comma; ਜੋ ਵੱਖ-ਵੱਖ ਸਰਹੱਦੀ ਇਲਾਕਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਖੇਪਾਂ ਨੂੰ ਹਾਸਲ ਕਰਦਾ ਸੀ। ਜ਼ਿਕਰਯੋਗ ਹੈ ਕਿ ਰਤਨਬੀਰ ਵੀ ਜਸਕਰਨ ਸਿੰਘ ਨਾਲ ਐਨ&period;ਡੀ&period;ਪੀ&period;ਐਸ&period; ਦੇ ਕਈ ਕੇਸਾਂ ਵਿੱਚ ਸਹਿ-ਮੁਲਜ਼ਮ ਹੈ।ਉਨ੍ਹਾਂ ਦੱਸਿਆ ਕਿ ਮੁਲਜ਼ਮ ਜਸਕਰਨ ਵੱਲੋਂ ਤਰਨਤਾਰਨ-ਫਿਰੋਜ਼ਪੁਰ ਰੋਡ ’ਤੇ ਸਥਿਤ ਪਿੰਡ ਪਿੱਧੀ ਵਿਖੇ ਦੱਸੇ ਟਿਕਾਣੇ ਤੋਂ ਪੰਜ &period;30 ਬੋਰ ਦੇ ਪਿਸਤੌਲ ਅਤੇ ਚਾਰ ਵਾਧੂ ਮੈਗਜੀਨਾਂ ਸਮੇਤ ਇੱਕ ਖੇਪ ਬਰਾਮਦ ਕੀਤੀ ਗਈ ਹੈ&comma; ਜਿਸ ਨੂੰ ਰਤਨਬੀਰ ਵੱਲੋਂ 28 ਅਤੇ 28 ਸਤੰਬਰ&comma;2022 ਦੀ ਦਰਮਿਆਨੀ ਰਾਤ ਨੂੰ ਛੁਪਾਇਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਏ&period;ਆਈ&period;ਜੀ&period;ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਜਸਕਰਨ ਵੱਲੋਂ ਦਿੱਤੀ ਜਾਣਕਾਰੀ &OpenCurlyQuote;ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਰਤਨਬੀਰ ਨੂੰ ਖੇਮਕਰਨ ਤੋਂ ਗਿ੍ਫਤਾਰ ਕਰਨ &OpenCurlyQuote;ਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਸ ਦੇ ਖੁਲਾਸੇ &OpenCurlyQuote;ਤੇ 9 ਐਮਐਮ ਦੇ ਪੰਜ ਹੋਰ ਪਿਸਤੌਲਾਂ ਸਮੇਤ ਚਾਰ ਵਾਧੂ ਮੈਗਜੀਨ ਬਰਾਮਦ ਕੀਤੇ ਹਨ&comma; ਜੋ ਕਿ ਉਸ ਨੇ ਖੇਮਕਰਨ ਦੇ ਪਿੰਡ ਮਾਛੀਕੇ ਵਿਖੇ ਡਰੇਨ ਨੇੜੇ ਛੁਪਾਏ ਹੋਏ ਸਨ। ਜ਼ਿਕਰਯੋਗ ਹੈ ਕਿ ਥਾਣਾ ਐਸ&period;ਐਸ&period;ਓ&period;ਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 30 ਮਿਤੀ 04&period;10&period;2022 ਨੂੰ ਦਰਜ ਕਰ ਲਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;