ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਦੀਨਾਨਗਰ ਤੋਂ ਇੱਕ ਪਿਉ-ਧੀ ਦੇ ਪਵਿੱਤਰ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਕਲਯੁਗੀ ਪਿਓ ਪਿਛਲੇ ਦੋ ਮਹੀਨੇ ਤੋਂ ਆਪਣੀ ਨਾਬਾਲਗ ਧੀ ਨੂੰ ਹਵਸ ਦਾ ਸ਼ਿਕਾਰ ਬਣਾ ਰਿਹਾ ਸੀ। ਇਸ ਬਾਰੇ ਜਦੋਂ ਪੀੜਤ ਲੜਕੀ ਨੇ ਆਪਣੇ ਭਰਾ ਨਾਲ ਗੱਲ ਕੀਤੀ ਤਾਂ ਭਰਾ ਦੇ ਬਿਆਨਾਂ ‘ਤੇ ਥਾਣਾ ਦੀਨਾਨਗਰ ਦੀ ਪੁਲੀਸ ਨੇ ਕਲਯੁਗੀ ਪਿਓ ਨੂੰ ਗ੍ਰਿਫਤਾਰ ਕਰ ਲਿਆ।
ਥਾਣਾ ਦੀਨਾਨਗਰ ਦੇ ਐਸਐਚਓ ਕਪਿਲ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਨੌਜਵਾਨ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਪਿਉ ਉਸ ਦੀ ਨਾਬਾਲਗ ਭੈਣ ਦੇ ਨਾਲ ਪਿਛਲੇ ਦੋ ਮਹੀਨਿਆਂ ਤੋਂ ਬਲਾਤਕਾਰ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਦੇ ਪਿਉ ਦਾ ਉਸ ਦੀ ਮਾਂ ਦੇ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ ਜਿਸ ਤੋਂ ਬਾਅਦ ਉਸਦੀ ਮਾਂ ਉਹਨਾਂ ਨੂੰ ਛੱਡ ਕੇ ਆਪਣੇ ਪੇਕੇ ਚਲੀ ਗਈ। ਘਰ ਵਿੱਚ ਉਸ ਦਾ ਪਿਓ ਉਸ ਦੀ ਭੈਣ ਤੇ ਛੋਟਾ ਭਰਾ ਇਕੱਠੇ ਰਹਿ ਰਹੇ ਸਨ। ਉਸ ਦਾ ਪਿਓ ਸ਼ਰਾਬੀ ਹਾਲਤ ਵਿੱਚ ਰੋਜ਼ ਸ਼ਰਾਬ ਪੀਕੇ ਰਾਤ ਨੂੰ ਉਸਦੀ ਛੋਟੀ ਭੈਣ ਦੇ ਨਾਲ ਬਲਾਤਕਾਰ ਕਰਦਾ ਰਿਹਾ ਜਿਸ ਤੋਂ ਬਾਅਦ ਉਸ ਦੀ ਭੈਣ ਨੇ ਉਸਦੇ ਨਾਲ ਗੱਲਬਾਤ ਕੀਤੀ।
ਥਾਣਾ ਦੀਨਾਨਗਰ ਦੀ ਪੁਲਸ ਨੇ ਅਰੋਪੀ ਪਿਓ ਨੂੰ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।