ਨਸ਼ੇੜੀ ਪਤੀ ਦਾ ਕਾਰਾ, ਪਤਨੀ ਦੇ ਕੱਟੇ ਵਾਲ, ਬੱਚਿਆਂ ਨੂੰ ਕੱਢਿਆ ਘਰੋਂ ਬਾਹਰ

0
6265

ਬਠਿੰਡਾ 29 ਜੁਲਾਈ2025 ।- ਬਠਿੰਡਾ ਦੇ ਜੋਗੀ ਨਗਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਸ਼ੇੜੀ ਪਤੀ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਘਰੋਂ ਕੱਢ ਦਿੱਤਾ ਅਤੇ ਉਸਦੇ ਵਾਲ ਵੀ ਕੱਟ ਦਿੱਤੇ । ਪਤੀ ‘ਤੇ ਨਸ਼ਾ ਕਰਕੇ ਇਹ ਹਰਕਤਾਂ ਕਰਨ ਦੇ ਇਲਜ਼ਾਮ ਹਨ । ਮਹਿਲਾ ਹੁਣ ਆਪਣੇ ਬੱਚਿਆਂ ਨਾਲ ਸੜਕਾਂ ‘ਤੇ ਜ਼ਿੰਦਗੀ ਗੁਜ਼ਾਰ ਰਹੀ ਹੈ। ਸ਼ਖਸ ‘ਤੇ ਇਹ ਵੀ ਇਲਜ਼ਾਮ ਲੱਗੇ ਨੇ ਕਿ ਉਸਨੇ ਪਹਿਲਾਂ ਆਪਣੀ ਮਾਂ ਨੂੰ ਘਰੋਂ ਕੱਢਿਆ, ਫਿਰ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਘਰੋਂ ਬਾਹਰ ਕੱਢ ਦਿੱਤਾ । ਹੁਣ ਕੈਨਾਲ ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਤੀ ਫਰਾਰ ਦੱਸਿਆ ਜਾ ਰਿਹਾ ਹੈ । ਪੀੜਤ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਵਲੋਂ ਪਤੀ ਖ਼ਿਲਾਫ ਕਾਰਵਾਈ ਕੀਤੀ ਜਾ ਰਹੀ ਹੈ।