ਪੰਜਾਬ ‘ਚ ਦਿਨੋਂ-ਦਿਨ ਵਧ ਰਿਹਾ ਨਸ਼ੇ ਦਾ ਕਾਰੋਬਾਰ : ਸ਼ਾਹ

0
93

ਗੁਰਦਾਸਪੁਰ| ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਗੁਰਦਾਸਪੁਰ ਪੁੱਜੇ, ਜਿਥੇ ਉਨ੍ਹਾਂ ਨੇ ਗੁਰਦਾਸਪੁਰ ਦੀ ਧਰਤੀ ਨੂੰ ਨਮਨ ਕੀਤਾ। ਇਥੋਂ ਹੀ ਉਨ੍ਹਾਂ ਨੇ ਨਨਕਾਣਾ ਸਾਹਿਬ ਨੂੰ ਵੀ ਸੱਜਦਾ ਕੀਤਾ। ਗੁਰਦਾਸਪੁਰ ਦੀ ਦਾਣਾ ਮੰਡੀ ਤੋਂ ਬੋਲਦਿਆਂ ਉਹ ਪੰਜਾਬ ਦੀ ਆਪ ਸਰਕਾਰ ਉਤੇ ਜੰਮ ਕੇ ਵਰ੍ਹੇ।

ਉਨ੍ਹਾਂ ਨੇ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪਾਇਲਟ ਦੱਸਿਆ। ਉਨ੍ਹਾਂ ਨੂੰ ਬਸ ਕੇਜਰੀਵਾਲ ਨੂੰ ਐਧਰ ਉਧਰ ਲੈ ਕੇ ਜਾਣ ਲਈ ਹੀ ਰੱਖਿਆ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਵਰ੍ਹਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਅਜਿਹੀ ਖੋਖਲੇ ਵਾਅਦੇ ਕਰਨ ਵਾਲੀ ਸਰਕਾਰ ਉਨ੍ਹਾਂ ਨੇ ਅੱਜ ਤੱਕ ਨਹੀਂ ਦੇਖੀ।

ਸ਼ਾਹ ਨੇ ਕਿਹਾ ਕਿ ਪੰਜਾਬ ਨਸ਼ੇ ਦਾ ਕੇਂਦਰ ਬਣਦਾ ਜਾ ਰਿਹਾ ਹੈ। ਪੰਜਾਬ ਵਿਚ ਨਸ਼ਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਪਰ ਮੁੱਖ ਮੰਤਰੀ ਨੂੰ ਕੋਈ ਫਿਕਰ ਨਹੀਂ। ਪੰਜਾਬ ਦੀ ਕਾਨੂੰਨ ਵਿਵਸਥਾ ਦਾ ਵੀ ਬੁਰਾ ਹਾਲ ਹੈ।

ਇਸ ਮੌਕੇ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਕਰਨ ਉਤੇ ਲੋਕਾਂ ਨੂੰ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਕੇਂਦਰੀ ਸਕੀਮਾਂ ਚਲਾਈਆਂ ਹਨ।