ਪੰਜਾਬ ‘ਚ ਨਸ਼ੇ ਦੇ ਨਾਲ ਇੱਕ ਹੋਰ ਨੌਜਵਾਨ ਦੀ ਮੌਤ, ਜਿੰਦਾ ਰੋਡ ਤੇ ਖਾਲੀ ਪਲਾਟ ‘ਚ ਮਿਲੀ ਲਾਸ਼

0
408

ਜਲੰਧਰ. ਜਲੰਧਰ-ਅੰਮ੍ਰਿਤਸਰ ਮਾਰਗ ਤੇ ਪੈਂਦੇ ਜ਼ਿੰਦਾ ਰੋਡ ਤੇ ਇੱਕ ਖਾਲੀ ਪਲਾਟ ਵਿੱਚ ਝਾੜੀਆਂ ਵਿੱਚੋਂ ਨਸ਼ੇ ਦੀ ਸਮੱਗਰੀ ਸਮੇਤ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਸੋਨੂੰ ਪੁੱਤਰ ਸੂਬੇਦਾਰ ਜਗੀਰ ਸਿੰਘ ਵਾਸੀ ਜਿੰਦਾ ਰੋਡ ਨਿਊ ਰਵਿਦਾਸ ਨਗਰ ਮਕਸੂਦਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿੱਦਾਂ ਰੋਡ ਸੂਰਤ ਨਗਰ ‘ਚ ਇਲੇਕਟ੍ਰਾਨਿਕਸ ਦੇ ਸਮਾਨ ਦੀ ਰਿਪੇਅਰ ਦੀ ਦੁਕਾਨ ਚਲਾਉਂਦਾ ਨੌਜਵਾਨ ਬੀਤੇ ਦਿਨ ਤੋਂ ਲਾਪਤਾ ਸੀ।

ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੀਤੇ ਦਿਨ ਜਦ ਉਹ ਘਰ ਨਾ ਆਇਆ ਤਾਂ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਦੁਪਹਿਰ ਤੱਕ ਉਸ ਦਾ ਕੁਝ ਪਤਾ ਨਾ ਲੱਗਾ ਤਾਂ ਪੁਲਸ ਨੂੰ ਸੂਚਨਾ ਦਿੱਤੀ ਗਈ। ਦੇਰ ਸ਼ਾਮ ਉਸਦੀ ਲਾਸ਼ ਪਿੰਡ ਜਿੰਦਾ ਦੇ ਨਜ਼ਦੀਕ ਖ਼ਾਲੀ ਪਲਾਟ ਵਿਚ ਉੱਗੀਆਂ ਝਾੜੀਆਂ ਵਿੱਚੋਂ ਮਿਲੀ। ਜਿਸਦੇ ਨਜ਼ਦੀਕ ਨਸ਼ੇ ਦੀ ਸਮੱਗਰੀ ਵੀ ਪਈ ਹੋਈ ਸੀ। ਥਾਣਾ ਡਿਵੀਜ਼ਨ 1 ਦੇ ਥਾਣੇਦਾਰ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਨਾਲ ਮੌਕੇ ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ।

ਨੌਜਵਾਨ ਦੇ ਪਿਤਾ ਜਾਗੀਰ ਸਿੰਘ ਦਾ ਕਹਿਣਾ ਹੈ ਕਿ ਰਣਜੀਤ 2012 ਤੋਂ ਨਸ਼ੇ ਦਾ ਆਦੀ ਸੀ। ਦੂਸਰੇ ਪਾਸੇ ਏਸੀਪੀ ਨੋਰਥ ਜਸਬਿੰਦਰ ਸਿੰਘ ਖੈਰਾ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। ਆਸਪਾਸ ਦੇ ਲੋਕਾ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ੇ ਦਾ ਸੇਵਨ ਕਰਨ ਦਾ ਆਦੀ ਸੀ । ਇਸ ਸਬੰਧੀ ਜਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਸੀ ਤਾਂ ਉਨ੍ਹਾਂ ਵੱਲੋਂ ਉਸ ਨੂੰ ਦੋ ਵਾਰ ਨਸ਼ਾ ਛਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਗਿਆ ਸੀ। ਪਰ ਉਸਨੇ ਫਿਰ ਨਸ਼ੇ ਦਾ ਸੇਵਨ ਕਰਨਾ ਸ਼ੁਰੂ ਕਰ ਦਿੱਤਾ ਸੀ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।