ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਖੇਤਾਂ ‘ਚੋਂ ਮਿਲੀ 25 ਸਾਲਾ ਨੌਜਵਾਨ ਦੀ ਲਾਸ਼

0
2036

ਫ਼ਾਜ਼ਿਲਕਾ। ਜ਼ਿਲ੍ਹੇ ਦੇ ਅਧੀਨ ਮੰਡੀ ਘੁਬਾਇਆ ’ਚ ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਲਾਸ਼ ਨੇੜਲੇ ਖੇਤਾਂ ਵਿਚ ਮਿਲੀ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਲੱਖੇ ਕੇ ਉਤਾੜ(ਧੁਨਕੀਆਂ) ਵਜੋਂ ਹੋਈ ਹੈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦਾ ਇਕ ਬੱਚਾ ਵੀ ਹੈ। ਉਸ ਨੇ ਦੱਸਿਆ ਕਿ ਉਸ ਦਾ ਭਰਾ ਨਸ਼ੇ ਦਾ ਆਦੀ ਸੀ ਜੋ ਕਿ ਕੱਲ੍ਹ ਤੋਂ ਲਾਪਤਾ ਸੀ।  ਪੁਲਿਸ ਚੌਕੀ ਇੰਚਾਰਜ ਬਲਕਾਰ ਸਿੰਘ ਅਤੇ ਜਸਵੰਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।