ਅੰਮ੍ਰਿਤਸਰ ਤੋਂ ਨਸ਼ਾ ਤਸਕਰ ਗ੍ਰਿਫਤਾਰ, ਗੁਜਰਾਤ ਤੋਂ ਹੈਰੋਇਨ ਮਾਮਲੇ ‘ਚ ਸੀ ਸ਼ਾਮਲ

0
917

ਚੰਡੀਗੜ੍ਹ | ਪੰਜਾਬ ਪੁਲਿਸ ਨੇ ਵੀਰਵਾਰ ਨੂੰ ਗੁਜਰਾਤ ਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕਰਨ ਤੋਂ ਬਾਅਦ ਇੱਕ ਅੰਤਰ-ਰਾਜੀ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਪੁਲੀਸ ਟੀਮ ਨੇ ਰਾਜਬੀਰ ਨੂੰ ਅੰਮ੍ਰਿਤਸਰ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਪੁਲਿਸ ਟੀਮਾਂ ਨੇ ਉਸਦੀ ਟੋਇਟਾ ਕਾਰ ਵਿੱਚੋਂ 9,60,000 ਰੁਪਏ ਦੀ ਨਸ਼ੀਲੇ ਪਦਾਰਥਾਂ ਸਮੇਤ 128 ਗ੍ਰਾਮ ਹੈਰੋਇਨ ਅਤੇ ਇੱਕ ਇਲੈਕਟ੍ਰਾਨਿਕ ਤੋਲਣ ਵਾਲੀ ਮਸ਼ੀਨ ਬਰਾਮਦ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਨਸ਼ਾ ਤਸਕਰ ਗੁਜਰਾਤ ਏਟੀਐਸ ਨੂੰ 126 ਕਿਲੋ ਹੈਰੋਇਨ ਮਾਮਲੇ ਵਿੱਚ ਸ਼ਾਮਲ ਸੀ। ਮੁਲਜ਼ਮ ਦੀ ਪਛਾਣ ਰਾਜਬੀਰ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਤਰਨਤਾਰਨ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਸੀ।

ਪੁਲਿਸ ਨੇ ਕਾਰ ਨੂੰ ਜ਼ਬਤ ਕਰ ਲਿਆ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਰਾਜਬੀਰ ਆਪਣੇ ਸਾਥੀ ਪ੍ਰਭਜੀਤ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨਤਾਰਨ ਤੋਂ ਹੈਰੋਇਨ ਲਿਆ ਰਿਹਾ ਸੀ ਤੇ ਬੜੇ ਲੰਮੇ ਸਮੇਂ ਨਸ਼ੇ ਦੇ ਵਪਾਰ ਵੀ ਸ਼ਾਮਲ ਸੀ।