ਚੰਡੀਗੜ੍ਹ, 10 ਅਕਤੂਬਰ | ਨਸ਼ਾ ਤਸਕਰੀ ਦੇ ਮਾਮਲੇ ਵਿਚ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਕੋਰਟ ਵਿਚ ਪੇਸ਼ ਕੀਤਾ ਗਿਆ। ਨਾਭਾ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਪੁਲਿਸ ਖਹਿਰਾ ਨੂੰ ਲੈ ਕੇ ਆਈ ਹੈ। ਖਹਿਰਾ ਦਾ 2 ਦਿਨ ਦਾ ਰਿਮਾਂਡ ਵੀ ਮਿਲ ਗਿਆ ਹੈ। ਖਹਿਰਾ ਨੂੰ ਈ.ਡੀ. ਵੱਲੋਂ 2021 ਵਿਚ 2015 ਦੇ ਡਰੱਗਜ਼ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ।
ਡਰੱਗ ਕੇਸ ਵਿਚ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਕੋਰਟ ਵਿਚ ਅੱਜ ਪੇਸ਼ੀ ਹੋਈ। 12 ਅਕਤੂਬਰ ਨੂੰ ਵਿਧਾਇਕ ਸੁਖਪਾਲ ਖਹਿਰਾ ਨੂੰ ਦੁਬਾਰਾ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਹੁਣ ਉਨ੍ਹਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਸੀ। ਅਦਾਲਤ ਨੇ ਹੁਣ ਉਨ੍ਹਾਂ ਨੂੰ ਸਿੱਧਾ ਹਾਈ ਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ।
12 ਅਕਤੂਬਰ ਨੂੰ ਵਿਧਾਇਕ ਸੁਖਪਾਲ ਖਹਿਰਾ ਨੂੰ ਦੁਬਾਰਾ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਹੁਣ ਉਨ੍ਹਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ 2015 ਦੇ ਡਰੱਗ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿਚ 2021 ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। 2022 ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਇਸ ਤੋਂ ਬਾਅਦ 28 ਸਤੰਬਰ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।