ਨਵਾਂਸ਼ਹਿਰ | ਬਲਾਚੌਰ ਦੇ ਪਿੰਡ ਬੁਰਜ ‘ਚ ਇੱਕ ਨੌਜਵਾਨ ਨੇ ਆਪਣੇ ਮਾਪਿਆਂ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ। ਕਤਲ ਬੀਤੀ ਦੇਰ ਰਾਤ ਕੀਤਾ ਗਿਆ ਪਰ ਇਸ ਦਾ ਪਤਾ ਲੋਕਾਂ ਨੂੰ ਸ਼ੁੱਕਰਵਾਰ ਸਵੇਰੇ ਲੱਗਾ। ਦੱਸਿਆ ਜਾ ਰਿਹਾ ਕਿ ਨੌਜਵਾਨ ਨਸ਼ੇ ਦਾ ਆਦੀ ਹੈ। ਉਹ ਮਾਤਾ-ਪਿਤਾ ਤੋਂ ਪੈਸੇ ਮੰਗ ਰਿਹਾ ਸੀ। ਪੈਸੇ ਨਾ ਮਿਲਣ ‘ਤੇ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ।
ਮਾਪਿਆ ਦੇ ਕਤਲ ਤੋਂ ਬਾਅਦ ਮੁਲਜ਼ਮ ਹਰਦੀਪ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਹਰਦੀਪ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਪੁਲਿਸ ਨੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।