ਜਲੰਧਰ ‘ਚ ਸੰਘਣੀ ਧੁੰਦ ਕਾਰਨ ਟੂਰਿਸਟ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਸਵਾਰੀਆਂ ਤੇ ਡਰਾਈਵਰ ਗੰਭੀਰ ਜ਼ਖਮੀ

0
245

ਜਲੰਧਰ, 13 ਨਵੰਬਰ | ਸੰਘਣੀ ਧੁੰਦ ਕਾਰਨ ਫਿਲੌਰ ‘ਚ ਵੱਡਾ ਹਾਦਸਾ ਵਾਪਰਿਆ। ਟੂਰਿਸਟ ਬੱਸ ਤੇ ਟਰੱਕ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟੂਰਿਸਟ ਬੱਸ ‘ਚ ਮੌਜੂਦ ਯਾਤਰੀ ਤੇ ਡਰਾਈਵਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਬੱਸ ਅਤੇ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਫਿਲਹਾਲ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)