ਸੰਘਣੀ ਧੁੰਦ ਦਾ ਕਹਿਰ ! ਪੰਜਾਬ ਪੁਲਿਸ ਦੀ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਮੁਲਾਜ਼ਮ ਜ਼ਖਮੀ

0
311

ਜਲੰਧਰ, 14 ਨਵੰਬਰ | ਧੁੰਦ ਦਾ ਕਹਿਰ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ। ਫਿਲੌਰ ‘ਚ ਪੰਜਾਬ ਪੁਲਿਸ ਦੀ ਬੱਸ ਦੀ ਚੱਲਦੇ ਟਰੱਕ ਨਾਲ ਟੱਕਰ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਐੱਫ. ਕੇ ਏ.ਐਸ.ਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਫਿਲੌਰ ਦੇ ਡੀ.ਏ.ਵੀ. ਕਾਲਜ ਨੇੜੇ ਪੰਜਾਬ ਪੁਲਿਸ ਦੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ ਅਤੇ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਬੱਸ ਟਰੱਕ ਦੇ ਪਿੱਛੇ ਫਸੀ ਹੋਈ ਸੀ।

ਏ.ਐਸ.ਆਈ. ਬੱਸ ਚਲਾ ਰਿਹਾ ਕੁਲਦੀਪ ਸਿੰਘ ਗੁਰੂ ਪੁਰਬ ਲਈ ਸੰਗਤ ਲਈ ਸੁਰੱਖਿਆ ਅਮਲੇ ਨੂੰ ਲੈਣ ਕਪੂਰਥਲਾ ਤੋਂ ਬਹਾਦਰਗੜ੍ਹ ਪਟਿਆਲਾ ਜਾ ਰਿਹਾ ਸੀ। ਧੁੰਦ ਕਾਰਨ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਕੁਲਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਕਾਫੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ। ਪਹਿਲਾਂ ਉਸ ਨੂੰ ਫਿਲੌਰ ਦੇ ਹਸਪਤਾਲ ਲਿਜਾਇਆ ਗਿਆ। ਇੱਥੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਲਿਆ ਹੈ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)