ਕਿਸਾਨਾਂ ਦੇ ਰੋਸ ਕਾਰਨ ਅੱਜ ਟਰੇਨਾਂ ਦਾ ਚੱਕਾ ਜਾਮ : ਅੰਮ੍ਰਿਤਸਰ-ਦਿੱਲੀ ਹਵਾਈ ਸਫਰ 7 ਗੁਣਾ ਮਹਿੰਗਾ

0
263

ਅੰਮ੍ਰਿਤਸਰ, 15 ਫਰਵਰੀ| ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋ.ਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭ.ੜਕ ਗਈਆਂ ਹਨ। ਇਸ ਕਾਰਨ ਅੱਜ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਸੜਕ ਅਤੇ ਰੇਲ ਮਾਰਗ ਬੰਦ ਹੋਣ ਤੋਂ ਬਾਅਦ ਉਡਾਣਾਂ ਦੀਆਂ ਕੀਮਤਾਂ 7 ਗੁਣਾ ਤੱਕ ਵਧ ਗਈਆਂ ਹਨ।

ਅੱਜ ਸ਼ਾਮ ਇੱਕ ਵਾਰ ਫਿਰ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਦਾ ਤੀਜਾ ਦੌਰ ਅਤੇ ਅੰਦੋਲਨ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਕਿਸਾਨਾਂ ਦੇ ਮਸਲੇ ਵਿਚਾਰੇ ਜਾਣਗੇ। ਪਰ 13-14 ਫਰਵਰੀ ਨੂੰ ਪੰਜਾਬ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਸਰਹੱਦਾਂ ‘ਤੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ, ਰਬੜ ਅਤੇ ਪਲਾਸਟਿਕ ਦੀਆਂ ਗੋਲੀਆਂ ਆਦਿ ਚਲਾਏ ਜਾਣ ਤੋਂ ਪੰਜਾਬ ਦੀਆਂ ਹੋਰ ਜਥੇਬੰਦੀਆਂ ਨਾਖੁਸ਼ ਹਨ।