ਰੰਜਿਸ਼ ਕਾਰਨ ਕਿਰਾਏਦਾਰ ਨੇ ਮਕਾਨ ਮਾਲਕ ਦੇ ਘਰ ‘ਚ ਵੜ ਚਲਾਈਆਂ ਗੋਲੀਆਂ, ਮਾਲਕ ਨੇ ਭੱਜ ਕੇ ਬਚਾਈ ਜਾਨ

0
643

ਫਰੀਦਕੋਟ, 19 ਅਕਤੂਬਰ | ਗੁਰੂ ਤੇਗ ਬਹਾਦਰ ਨਗਰ ‘ਚ ਇਕ ਘਰ ‘ਚ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੁਸ਼ਮਣੀ ਕਾਰਨ ਘਰ ‘ਤੇ ਗੋਲੀਬਾਰੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਕਾਨ ਵਿਚ ਪਹਿਲਾਂ ਤੋਂ ਹੀ ਕਿਰਾਏ ’ਤੇ ਰਹਿ ਰਹੇ ਇੱਕ ਨੌਜਵਾਨ ਨੇ ਨਿੱਜੀ ਰੰਜਿਸ਼ ਕਾਰਨ ਦੇਰ ਰਾਤ ਆ ਕੇ ਮਕਾਨ ਮਾਲਕ ’ਤੇ ਗੋਲੀਆਂ ਚਲਾ ਦਿੱਤੀਆਂ।

ਇਸ ਦੌਰਾਨ ਘਰ ਦਾ ਮਾਲਕ ਆਪਣੀ ਜਾਨ ਬਚਾਉਣ ਲਈ ਭੱਜ ਗਿਆ। ਜਦੋਂ ਮਕਾਨ ਮਾਲਕ ਭੱਜ ਕੇ ਗੁਆਂਢੀ ਦੇ ਘਰ ਵੜਿਆ ਤਾਂ ਮੁਲਜ਼ਮ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਘਰ ’ਤੇ ਵੀ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ। ਇਹ ਘਟਨਾ ਨੇੜਲੇ ਘਰ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।

ਪੀੜਤ ਦੇ ਭਰਾ ਨੇ ਦੱਸਿਆ ਕਿ ਰਵੀ ਨਾਂ ਦਾ ਲੜਕਾ ਉਨ੍ਹਾਂ ਦੇ ਘਰ ਕਿਰਾਏ ‘ਤੇ ਰਹਿੰਦਾ ਸੀ ਪਰ ਪਿੰਡ ਵਾਸੀਆਂ ਦੀ ਸ਼ਿਕਾਇਤ ‘ਤੇ ਉਸ ਨੂੰ ਕਮਰਾ ਖਾਲੀ ਕਰਨ ਲਈ ਕਿਹਾ ਗਿਆ ਪਰ ਉਸ ਨੇ ਉਸ ਦੇ ਭਰਾ ਨਾਲ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ ਸੀ, ਜਿਸ ਕਾਰਨ ਐਤਵਾਰ ਨੂੰ ਰਾਜ਼ੀਨਾਮਾ ਕਰਵਾਉਣਾ ਸੀ ਪਰ ਇਸ ਤੋਂ ਪਹਿਲਾਂ ਜਿਵੇਂ ਹੀ ਉਹ ਘਰ ਆਇਆ, ਉਸ ਨੇ ਗੋਲੀਆਂ ਚਲਾ ਦਿੱਤੀਆਂ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)