ਪਟਿਆਲਾ ‘ਚ ਤੇਜ਼ ਮੀਂਹ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਡਿੱਗੀ ਛੱਤ, ਦੋ ਦੀ ਮੌਤ, ਤੀਜਾ ਸੀਰੀਅਸ

0
1981

ਪਟਿਆਲਾ| ਬੁੱਧਵਾਰ ਸਵੇਰੇ ਕਰੀਬ 7.30 ਵਜੇ ਪਟਿਆਲਾ ‘ਚ ਭਾਰੀ ਮੀਂਹ ਪਿਆ। ਮੀਂਹ ਕਾਰਨ ਰਾਘੋਮਾਜਰਾ ਇਲਾਕੇ ਵਿੱਚ ਇੱਕ ਪੁਰਾਣੇ ਮਕਾਨ ਦੀ ਛੱਤ ਡਿੱਗ ਗਈ। ਇਸ ਹਾਦਸੇ ‘ਚ ਘਰ ‘ਚ ਸੁੱਤੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਬਾਰਿਸ਼ ਕਾਰਨ ਜੈਕਬ ਡਰੇਨ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।

ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਦੇਰ ਰਾਤ ਵਾਪਰਿਆ। ਪ੍ਰਵਾਸੀ ਮਜ਼ਦੂਰ ਰਾਘੋਮਾਜਰਾ ਇਲਾਕੇ ਵਿੱਚ ਜੰਗੀ ਜੱਥਾ ਗੁਰਦੁਆਰਾ ਸਾਹਿਬ ਨੇੜੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਸ਼ਹਿਰ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਲਗਾਤਾਰ ਬਰਸਾਤ ਕਾਰਨ ਇਸ ਪੁਰਾਣੇ ਮਕਾਨ ਦੀ ਛੱਤ ਡਿੱਗ ਗਈ ਹੈ।

ਨੀਵੇਂ ਇਲਾਕਿਆਂ ‘ਚ ਲੋਕਾਂ ਦੇ ਘਰਾਂ ‘ਚ ਪਾਣੀ ਵੜਿਆ

ਬੁੱਧਵਾਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਨੇ ਪਟਿਆਲਾ ਸ਼ਹਿਰ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਸ਼ਹਿਰ ਦੇ ਮੁੱਖ ਚੌਰਾਹਿਆਂ, ਬਾਜ਼ਾਰਾਂ ਅਤੇ ਗਲੀਆਂ ਵਿੱਚ ਪਾਣੀ ਭਰ ਗਿਆ ਹੈ। ਇਨ੍ਹਾਂ ਵਿੱਚ ਖਾਸ ਕਰਕੇ ਰਾਘੋਮਾਜਰਾ, ਅਨਾਰਦਾਨਾ ਚੌਕ, ਆਰੀਆ ਸਮਾਜ ਚੌਕ, ਤ੍ਰਿਪੜੀ, ਗੁਰੂ ਨਾਨਕ ਨਗਰ, ਬਾਬਾ ਦੀਪ ਸਿੰਘ ਨਗਰ ਸ਼ਾਮਲ ਹਨ। ਨੀਵੇਂ ਇਲਾਕਿਆਂ ‘ਚ ਪਾਣੀ ਲੋਕਾਂ ਦੇ ਘਰਾਂ ‘ਚ ਵੀ ਵੜ ਗਿਆ ਹੈ, ਜਿਸ ਕਾਰਨ ਲੋਕ ਭਾਰੀ ਖ਼ਤਰੇ ‘ਚ ਹਨ

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ