ਭਾਰੀ ਮੀਂਹ ਕਾਰਨ ਦੋਰਾਹਾ ਨਹਿਰ ‘ਚ ਪਿਆ ਪਾੜ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

0
1133

ਖੰਨਾ | ਭਾਰੀ ਮੀਂਹ ਦੌਰਾਨ ਦੋਰਾਹਾ ਨਹਿਰ ਵਿਚ ਸੋਮਵਾਰ ਪਾੜ ਪੈ ਗਿਆ। ਨਹਿਰ ਦਾ ਪਾਣੀ ਓਵਰਫਲੋਅ ਹੋ ਕੇ ਪਿੰਡ ਵੱਲ ਨੂੰ ਵਧਣ ਦਾ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਦੋਹਾਰਾ ਵਿਚ ਫ਼ੌਜੀ ਕੈਂਪ ਹੋਣ ਕਰਕੇ ਫ਼ੌਜ ਦੇ ਜਵਾਨ, ਪਿੰਡ ਦੇ ਲੋਕ ਵੀ ਪੁੱਜ ਗਏ। ਮੌਕੇ ‘ਤੇ ਪ੍ਰਸ਼ਾਸਨ ਤੇ ਪੁਲਿਸ ਵੀ ਪਹੁੰਚ ਗਈ। ਜੇਸੀਬੀ ਦੀ ਮਦਦ ਨਾਲ ਸਥਿਤੀ ਨੂੰ ਸੰਭਾਲਿਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ ਤੋਂ ਬਚਣ ਲਈ ਸੁਚੇਤ ਵੀ ਕੀਤਾ ਗਿਆ ਤਾਂ ਜੋ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਨਾ ਬਣੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ