ਤਰਨਤਾਰਨ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕੋਟਲੀ ਵਸਾਵਾ ਸਿੰਘ ਦੇ 23 ਸਾਲ ਦੇ ਨੌਜਵਾਨ ਰਣਜੀਤ ਸਿੰਘ ਦਾ ਪ੍ਰੇਮ ਸਬੰਧਾਂ ਦੇ ਚਲਦੇ ਬੀਤੀ ਦੇਰ ਰਾਤ ਕੁਝ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਰਣਜੀਤ ਸਿੰਘ ਦੇ ਪਿੰਡ ਕੋਟਲੀ ਵਸਾਵਾ ਸਿੰਘ ਵਾਸੀ ਜੱਸਾ ਸਿੰਘ ਦੀ ਲੜਕੀ ਨਾਲ ਪ੍ਰੇਮ ਸਬੰਧ ਸਨ। ਇਸ ਕਾਰਨ ਜੱਸਾ ਸਿੰਘ ਕਾਫੀ ਦੇਰ ਤੋਂ ਰਣਜੀਤ ਸਿੰਘ ਨੂੰ ਮਾਰਨ ਲਈ ਆਉਂਦਾ ਰਹਿੰਦਾ ਸੀ ਅਤੇ ਇੱਕ ਵਾਰ ਰਸਤੇ ਵਿਚ ਉਸ ਨੂੰ ਘੇਰ ਲਿਆ, ਜਿਸ ਤੋਂ ਬਾਅਦ ਅਸੀਂ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਉਸ ਨੂੰ ਬਚਾਇਆ।
ਉਨ੍ਹਾਂ ਦੱਸਿਆ ਕਿ ਇਸ ਵਾਰ ਜੱਸਾ ਸਿੰਘ ਅਤੇ ਉਸ ਦੇ ਕੁਝ ਸਾਥੀਆਂ ਨੇ ਮਿਲ ਕੇ ਰਣਜੀਤ ਸਿੰਘ ਨੂੰ ਅਗ਼ਵਾ ਕਰ ਲਿਆ ਅਤੇ ਉਸ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਉਸ ਨੂੰ ਪਿੰਡ ਵਿਚ ਹੀ ਮੋਟਰ ‘ਤੇ ਛੱਡ ਦਿੱਤਾ। ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਪੁਲਿਸ ਥਾਣਾ ਵਲਟੋਹਾ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਉਧਰ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।