ਲੁਧਿਆਣਾ ‘ਚ ਪੰਚਾਇਤੀ ਚੋਣਾਂ ਦੀ ਰੰਜਿਸ਼ ਕਾਰਨ ਭਤੀੇਜੇ ਨੇ ਚਾਚੇ ਦੀਆਂ ਕੱਟੀਆਂ ਉਂਗਲਾਂ, ਸਿਰ ‘ਤੇ ਕੀਤੇ ਵਾਰ

0
219

ਲੁਧਿਆਣਾ, 16 ਅਕਤੂਬਰ | ਬੀਤੀ ਰਾਤ ਇੱਕ ਭਤੀਜੇ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਚਾਚੇ ਦੀਆਂ ਤਿੰਨ ਉਂਗਲਾਂ ਵੱਢ ਦਿੱਤੀਆਂ। ਉਸ ਦੇ ਸਿਰ ‘ਤੇ ਵੀ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ। ਗੰਭੀਰ ਜ਼ਖ਼ਮੀ ਬਜ਼ੁਰਗ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਦਾ ਐਮਆਰਆਈ ਅਤੇ ਹੋਰ ਟੈਸਟ ਕੀਤੇ।

ਜਾਣਕਾਰੀ ਦਿੰਦਿਆਂ ਜ਼ਖਮੀ ਸਤਪਾਲ ਸਿੰਘ ਨੇ ਦੱਸਿਆ ਕਿ ਉਹ ਮੰਗਲਵਾਰ ਦੇਰ ਰਾਤ ਆਪਣੀ ਪਤਨੀ ਚਰਨਜੀਤ ਕੌਰ ਨੂੰ ਪੋਲਿੰਗ ਬੂਥ ਤੋਂ ਲੈਣ ਗਿਆ ਸੀ। ਜਿੱਥੇ ਉਸ ਨਾਲ ਉਸ ਦੇ ਵੱਡੇ ਭਰਾ ਨੇ ਬਦਸਲੂਕੀ ਕੀਤੀ, ਜਿਸ ਤੋਂ ਬਾਅਦ ਉਸ ਦੇ ਭਤੀਜੇ ਨੇ ਘਰ ਆ ਕੇ ਲੜਾਈ ਕੀਤੀ। ਗੁੱਸੇ ‘ਚ ਆ ਕੇ ਭਤੀਜੇ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਸਤਪਾਲ ਅਨੁਸਾਰ ਜਦੋਂ ਉਸ ਨੇ ਆਪਣਾ ਬਚਾਅ ਕਰਨ ਲਈ ਆਪਣਾ ਹੱਥ ਅੱਗੇ ਕੀਤਾ ਤਾਂ ਉਸ ਦੇ ਸੱਜੇ ਹੱਥ ਦੀਆਂ ਤਿੰਨ ਉਂਗਲਾਂ ਕੱਟੀਆਂ ਗਈਆਂ।

ਜ਼ਖ਼ਮੀ ਸਤਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਪਿੰਡ ਵਿਚ ਕਿਸੇ ਹੋਰ ਉਮੀਦਵਾਰ ਦੀ ਹਮਾਇਤ ਕਰ ਰਿਹਾ ਸੀ ਤੇ ਉਹ ਕਿਸੇ ਹੋਰ ਦਾ ਸਮਰਥਨ ਕਰ ਰਿਹਾ ਸੀ, ਜਿਸ ਕਾਰਨ ਉਸ ਦੇ ਭਤੀਜੇ ਨੇ ਉਸ ’ਤੇ ਹਮਲਾ ਕਰ ਦਿੱਤਾ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਮਾਮਲੇ ਦੀ ਸੂਚਨਾ ਥਾਣਾ ਹਠੂਰ ਨੂੰ ਦੇ ਦਿੱਤੀ ਗਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਜ਼ਖਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)