ਫਾਜ਼ਿਲਕਾ, 30 ਨਵੰਬਰ | ਅਬੋਹਰ ਦੇ ਪਿੰਡ ਖੰਟਵਾ ਦੇ ਰਹਿਣ ਵਾਲੇ ਇੱਕ ਨਾਬਾਲਗ ਵਿਦਿਆਰਥੀ ਨੇ ਬੀਤੀ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਅਬੋਹਰ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ 17 ਸਾਲਾ ਰਵਿੰਦਰ ਕੁਮਾਰ ਪੁੱਤਰ ਮਹਿੰਦਰ ਕੁਮਾਰ ਦੋ ਭੈਣਾਂ ਅਤੇ ਭਰਾ ਸਨ। ਰਵਿੰਦਰ ਦਸਵੀਂ ਜਮਾਤ ਵਿਚ ਪੜ੍ਹਦਾ ਸੀ। ਪੜ੍ਹਾਈ ਦੇ ਤਣਾਅ ਕਾਰਨ ਉਸ ਨੇ ਬੀਤੀ ਰਾਤ ਘਰ ਦੇ ਬਾਥਰੂਮ ਵਿਚ ਫਾਹਾ ਲੈ ਲਿਆ। ਜਦੋਂ ਰਵਿੰਦਰ ਦੀ ਮਾਂ ਨੇ ਉਸ ਨੂੰ ਲਟਕਦੇ ਦੇਖਿਆ ਤਾਂ ਉਸ ਨੇ ਰੌਲਾ ਪਾਇਆ, ਜਿਸ ‘ਤੇ ਪਰਿਵਾਰ ਦੇ ਹੋਰ ਮੈਂਬਰ ਇਕੱਠੇ ਹੋ ਗਏ। ਪਰਿਵਾਰ ਵਾਲੇ ਉਸ ਨੂੰ ਤੁਰੰਤ ਹੇਠਾਂ ਉਤਾਰ ਕੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਬਹਾਵਾਲਾ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।
ਅੱਜ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਮ੍ਰਿਤਕ ਦੇ ਪਿਤਾ ਮਹਿੰਦਰ ਦੇ ਬਿਆਨਾਂ ‘ਤੇ ਧਾਰਾ 194 ਤਹਿਤ ਕਾਰਵਾਈ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕਰੀਬ ਚਾਰ ਦਿਨ ਪਹਿਲਾਂ ਸ਼ਹਿਰ ਦੇ ਇਕ ਕਾਨਵੈਂਟ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਨੇ ਵੀ ਇਸੇ ਤਰ੍ਹਾਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਦੇ ਪਰਿਵਾਰ ਵਾਲਿਆਂ ਨੇ ਬਿਨਾਂ ਕਿਸੇ ਪੁਲਿਸ ਕਾਰਵਾਈ ਦੇ ਲਾਸ਼ ਦਾ ਸਸਕਾਰ ਕਰ ਦਿੱਤਾ ਸੀ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)