ਗੜ੍ਹਸ਼ੰਕਰ, 8 ਅਕਤੂਬਰ | ਬੀਤੀ ਰਾਤ ਗੜ੍ਹਸ਼ੰਕਰ ਬੰਗਾ ਰੋਡ ‘ਤੇ ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬਿਕਰਮ ਸਿੰਘ ਪੁੱਤਰ ਧਿਆਨ ਸਿੰਘ ਉਮਰ 17 ਸਾਲ ਵਾਸੀ ਦੇਨੋਵਾਲ ਕਲਾਂ ਆਪਣੇ ਮਾਮੇ ਵਿੱਕੀ ਪੁੱਤਰ ਮਹਿੰਦਰ ਸਿੰਘ ਨਾਲ ਪਲੈਟੀਨਾ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਪਿੰਡ ਦੇਨੋਵਾਲ ਕਲਾਂ ਨੂੰ ਜਾ ਰਿਹਾ ਸੀ। ਜਦੋਂ ਉਹ ਬੰਗਾ ਰੋਡ ‘ਤੇ ਪਹੁੰਚਿਆ ਤਾਂ ਅੱਗੇ ਤੋਂ ਆ ਰਹੇ ਇਕ ਵਾਹਨ ਦੀ ਲਾਈਟ ਤੇਜ਼ ਹੋਣ ਕਾਰਨ ਉਹ ਸੜਕ ਦੇ ਵਿਚਕਾਰ ਖੜ੍ਹੇ ਇਕ ਤੇਲ ਟੈਂਕਰ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਿਕਰਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦੇ ਮਾਮੇ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ।