ਨਿਊਜ਼ ਡੈਸਕ| ਪੰਜਾਬ ਵਿੱਚ ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ ਵਰਗੇ ਹਾਲਾਤ ਬਣੇ ਹੋਏ ਹਨ। ਬੀਤੇ ਕੱਲ੍ਹ ਬੇਹੱਦ ਹੀ ਭਿਆਨਕ ਤਸਵੀਰਾਂ ਸਾਹਮਣੇ ਆਈਆਂ। ਡੇਰਾ ਬੱਸੀ ਦੀ ਇੱਕ ਕਲੋਨੀ ਵਿੱਚ ਪਾਣੀ ਵੜ ਗਿਆ। ਐਨਡੀਐਰਐਫ ਦੀ ਟੀਮ ਵੱਲੋਂ ਲੋਕਾਂ ਨੂੰ ਉਥੋਂ ਕੱਢਿਆਂ ਗਿਆ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਭਾਰੀ ਬਾਰਿਸ਼ ਦੇ ਚੱਲਦਿਆਂ ਫੀਲਡ ਵਿੱਚ ਜਾਣ ਦੇ ਹੁਕਮ ਦਿੱਤੇ ਹਨ। ਮੌਸਮ ਵਿਭਾਗ ਵੱਲੋਂ ਹੋਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

ਸਕੂਲ ਅਤੇ ਵਿੱਦਿਅਕ ਅਦਾਰਿਆਂ ‘ਚ ਛੁੱਟੀ

ਪੰਜਾਬ ਵਿੱਚ ਮੀਂਹ ਕਾਰਨ ਕਈ ਜ਼ਿਲ੍ਹੇ ਜਲਥਲ ਹੋਏ ਪਏ ਹਨ। ਸਥਾਨਕ ਪ੍ਰਸ਼ਾਸਨ ਨੇ ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੀਂਹ ਦਾ ਸਭ ਤੋਂ ਜ਼ਿਆਦਾ ਅਸਰ ਰੋਪੜ, ਨਵਾਂਸ਼ਹਿਰ, ਮੁਹਾਲੀ, ਪਟਿਆਲਾ ਤੇ ਹੁਸ਼ਿਆਰਪੁਰ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬਾਰਿਸ਼ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੇ ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਜਿਸ ਨੂੰ ਮੱਖ ਰੱਖਦਿਆਂ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ।

ਪੰਜਾਬ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਹਾਲਾਤ ਕਾਫੀ ਖ਼ਰਾਬ ਹਨ। ਜਿਸ ਦੇ ਚੱਲਦਿਆਂ ਪਟਿਆਲਾ ਯੂਨੀਵਰਸਿਟੀ ਦੇ ਪੇਪਰ ਮੁਲਤਵੀ ਕਰ ਦਿੱਤੇ ਹਨ। ਇਨ੍ਹਾਂ ਪੇਪਰਾ ਦੀ ਅਗਲਤੀ ਤਾਰੀਕ ਦਾ ਜਲਦ ਹੀ ਐਲਾਨ ਹੋਵੇਗਾ। ਉਥੇ ਹੀ ਪੰਜਾਬ ਸਕੂਲ ਸਿਖਿਆ ਬੋਰਡ ਦੇ ਪੇਪਰ ਵੀ ਮੁਲਤਵੀ ਕਰ ਦਿੱਤੇ ਗਏ ਹਨ।

ਬੀਤੇ ਕੱਲ੍ਹ ਡੇਰਾਬੱਸੀ ਤੋਂ ਬੇਹੱਦ ਹੀ ਡਰਾਉਣ ਵਾਲਿਆਂ ਤਸਵੀਰਾਂ ਸਾਹਮਣੇ ਆਈਆਂ ਸਨ। ਜਿਥੇ ਇੱਕ ਕਲੋਨੀ ਵਿੱਚ ਪਾਣੀ ਭਰ ਗਿਆ। ਐਨਡੀਐਰਐਫ ਦੀ ਟੀਮ ਵੱਲੋਂ ਸੁਸਾਇਟੀ ਦੇ ਲੋਕਾਂ ਨੂੰ ਭਾਰ ਕੱਢਿਆ ਗਿਆ। ਸੁਸਾਇਟੀ ਦਾ ਪਾਰਕਿੰਗ ਵਿੱਚ ਖੜ੍ਹੀਆਂ ਕਾਰਾਂ ਵੀ ਤਸਵੀਰਾਂ ਵਿੱਚ ਡੁੱਬਿਆਂ ਨਜ਼ਰ ਆਈਆਂ।

ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਵੱਲੋਂ ਛੁੱਟੀ ਦਾ ਐਲਾਨ

ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਸਬ ਡਵੀਜ਼ਨ ਸ਼ਾਹਕੋਟ ਅਤੇ ਫਿਲੌਰ ਦੇ ਸਮੂਹ ਸਾਰੇ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿੱਚ 10 ਜੁਲਾਈ ਨੂੰ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਫਲੱਡ ਕੰਟਰੋਲ ਯੂਨਿਟ ਵੱਲੋਂ ਐਮਰਜੈਂਸੀ ਨੰਬਰ ਜਾਰੀ

ਮੀਂਹ ਕਾਰਨ ਬਿਗੜ ਰਹੇ ਹਾਲਾਤਾਂ ਦੇ ਚੱਲਦਿਆਂ ਪੰਜਾਬ ਵਿੱਚ ਫਲੱਡ ਕੰਟਰੋਲ ਯੂਨਿਟ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਐਮਰਜੈਂਸੀ ਨੰਬਰ ਜਾਰੀ ਕੀਤੇ ਗਏ ਹਨ। ਇਨ੍ਹਾਂ ਨੰਬਰਾਂ ਦੀ ਸੂਚੀ ਦਿੱਤੀ ਗਈ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ