ਚੰਡੀਗੜ੍ਹ, 10 ਨਵੰਬਰ | ਪੰਜਾਬ ‘ਚ ਮੌਸਮ ਨੇ ਕਰਵਟ ਲੈ ਲਈ ਹੈ। ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਹੀ ਬੱਦਲਵਾਈ ਹੈ ਤੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਲੋਕਾਂ ਨੂੰ ਠੰਡ ਦਾ ਅਹਿਸਾਸ ਹੋ ਰਿਹਾ ਹੈ।

ਦੀਵਾਲ਼ੀ ਤੋਂ 2 ਦਿਨ ਪਹਿਲਾਂ ਬੇਮੌਸਮੀ ਮੀਂਹ ਨੇ ਕਿਸਾਨਾਂ ਅਤੇ ਦੁਕਾਨਦਾਰਾਂ ਦੇ ਸਾਹ ਸੁਕਾ ਦਿੱਤੇ ਹਨ। ਇਕ ਪਾਸੇ ਕਿਸਾਨਾਂ ਵਲੋਂ ਝੋਨੇ ਦੀ ਕਟਾਈ ਦੇ ਨਾਲ-ਨਾਲ ਕਣਕ ਦੀ ਬਿਜਾਈ ਜ਼ੋਰਾਂ ‘ਤੇ ਹੈ, ਦੂਜੇ ਪਾਸੇ ਦੀਵਾਲੀ ਦੇ ਚਲਦਿਆਂ ਦੁਕਾਨਦਾਰਾਂ ਵਲੋਂ ਆਤਿਸ਼ਬਾਜ਼ੀ ਤੇ ਸਜਾਵਟ ਤੋਂ ਇਲਾਵਾ ਹੋਰ ਸਾਮਾਨ ਦੁਕਾਨਾਂ ਦੇ ਬਾਹਰ ਸਜਾਇਆ ਜਾਣਾ ਹੈ ਪਰ ਜੇਕਰ ਮੀਂਹ ਪੈਂਦਾ ਰਿਹਾ ਤਾਂ ਉਨ੍ਹਾਂ ਨੂੰ ਆਪਣਾ ਸਾਮਾਨ ਦੁਕਾਨਾਂ ਤੋਂ ਬਾਹਰ ਰੱਖਣ ਵਿਚ ਵੀ ਮੁਸ਼ਕਿਲਾਂ ਆ ਸਕਦੀਆਂ ਹਨ।