ਜ਼ਮੀਨੀ ਵਿਵਾਦ ਨੂੰ ਲੈ ਕੇ ਭਾਬੀ ਨੇ ਦਿਓਰ ‘ਤੇ ਕਰਵਾਇਆ ਤੇਜ਼ਧਾਰ ਹਥਿਆਰਾਂ ਹਮਲਾ

0
2081

ਹੁਸ਼ਿਆਰਪੁਰ (ਅਮਰੀਕ ਕੁਮਾਰ) | ਜ਼ਮੀਨੀ ਵਿਵਾਦ ਨੂੰ ਲੈ ਕੇ ਮੁਕੇਰੀਆਂ ਅਧੀਨ ਆਉਂਦੇ ਪਿੰਡ ਕਾਲਾ ਮੰਝ ‘ਚ ਭਾਬੀ ਨੇ ਆਪਣੇ ਦਿਓਰ ‘ਤੇ ਰਿਸ਼ਤੇਦਾਰਾਂ ਕੋਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਵਾ ਦਿੱਤਾ, ਜਿਸ ਨਾਲ ਸੁਰਜੀਤ ਸਿੰਘ ਨਾਂ ਦਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।

ਘਟਨਾ ਦੀ ਵੀਡੀਓ ਪੀੜਤ ਸੁਰਜੀਤ ਸਿੰਘ ਦੀ ਬੇਟੀ ਰਚਨਾ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਹਸਪਤਾਲ ‘ਚ ਦਾਖਲ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਆਪਣੀ ਭਾਬੀ ਨਾਲ ਜ਼ਮੀਨੀ ਵਿਵਾਦ ਸੀ, ਜਿਸ ਦਾ ਫੈਸਲਾ ਪਿੰਡ ਦੇ ਸਰਪੰਚ ਨੇ ਪੰਚਾਇਤ ‘ਚ 2 ਦਿਨ ਪਹਿਲਾਂ ਹੀ ਕਰਵਾਇਆ ਸੀ ਪਰ ਭਾਬੀ ਨੂੰ ਫੈਸਲਾ ਮਨਜ਼ੂਰ ਨਹੀਂ ਸੀ, ਜਿਸ ਕਰਕੇ ਭਾਬੀ ਨੇ ਆਪਣੇ ਪੇਕੇ ਪਰਿਵਾਰ ਦੇ ਲੋਕਾਂ ਕੋਲੋਂ ਤੇਜ਼ਧਾਰ ਹਥਿਆਰਾਂ ਨਾਲ ਘਰ ਦੀ ਤੋੜ-ਭੰਨ੍ਹ ਕਰਵਾ ਕੇ ਉਸ ‘ਤੇ ਹਮਲਾ ਕਰਵਾ ਦਿੱਤਾ।। ਪੀੜਤ ਨੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਮੁਕੇਰੀਆਂ ਦੇ DSP ਰਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਪੱਖਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਆਰੋਪੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com) 

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)