ਤਰਨਤਾਰਨ ‘ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਰਿਵਾਰ ਨੂੰ ਬੰਦੀ ਬਣਾ ਕੁੱਟਿਆ

0
713

ਤਰਨਤਾਰਨ | ਇਥੇ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਵਿਚ ਲੜਾਈ ਹੋਈ। ਇਕ ਧਿਰ ਨੇ ਪਰਿਵਾਰ ਨੂੰ ਬੰਦੀ ਬਣਾ ਕੇ ਕੁੱਟਿਆ। ਇਥੋਂ ਦੇ ਖਡੂਰ ਸਾਹਿਬ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਮੁਲਜ਼ਮਾਂ ਨੇ ਘਰ ਦਾ ਸਾਮਾਨ ਸੜਕ ਉਤੇ ਸੁੱਟ ਕੇ ਤਾਲਾ ਲਗਾ ਦਿੱਤਾ।

ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਝਗੜਾ ਲੜਾਈ ਦਾ ਕਾਰਨ ਬਣਿਆ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਸਾਨੂੰ ਘਰ ਅੰਦਰ ਬੰਦ ਕਰਕੇ ਬੁਰੀ ਤਰ੍ਹਾਂ ਕੁੱਟਿਆ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਪਹੁੰਚ ਗਈ।