ਟਰੱਕ ਆਪ੍ਰੇਟਰਾਂ ਦੀ ਹੜਤਾਲ ਕਾਰਨ ਚੰਡੀਗੜ੍ਹ ਦੇ ਕਈ ਪੰਪਾਂ ‘ਤੇ ਪੈਟਰੋਲ ਤੇ ਡੀਜ਼ਲ ਹੋਇਆ ਖਤਮ

0
447

ਚੰਡੀਗੜ੍ਹ, 2 ਜਨਵਰੀ | ਟਰੱਕ ਆਪਰੇਟਰਾਂ ਦੀ ਹੜਤਾਲ ਚੋੰ ਅਸਰ ਦਿਸਣਾ ਸ਼ੁਰੂ ਹੋ ਗਿਆ ਹੈ। ਟਰੱਕ ਆਪਰੇਟਰਾਂ ਦੀ ਹੜਤਾਲ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਪੈਟਰੋਲ ਪੰਪਾਂ ‘ਤੇ ਪੈਟਰੋਲ-ਡੀਜ਼ਲ ਲੈਣ ਲਈ ਲਾਈਨਾਂ ਲੱਗੀਆਂ ਹੋਈਆਂ ਹਨ।

ਹੜਤਾਲ ਤੋਂ ਬਾਅਦ ਚੰਡੀਗੜ੍ਹ ਦੇ ਕਈ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਖਤਮ ਹੋ ਗਿਆ ਹੈ। ਜਿਸ ਦੇ ਪੈਟਰੋਲ ਪੰਪਾਂ ਵੱਲੋਂ ਪੋਸਟਰ ਵੀ ਲਾ ਦਿੱਤੇ ਗਏ ਹਨ ਕਿ ਪੈਟਰੋਲ-ਡੀਜ਼ਲ ਖਤਮ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਚੰਡੀਗੜ੍ਹ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋ ਸਕਦੀ ਹੈ ਕਿਉਂਕਿ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਟਰੱਕ ਡਰਾਈਵਰ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਅਜਿਹੇ ‘ਚ ਸ਼ਹਿਰ ਅੰਦਰ ਪੈਟਰੋਲ ਅਤੇ ਡੀਜ਼ਲ ਸਮੇਤ ਫਲ ਅਤੇ ਸਬਜ਼ੀਆਂ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ। ਡਰਾਈਵਰਾਂ ਵੱਲੋਂ ਇਹ ਹੜਤਾਲ ਸਿਰਫ਼ 3 ਦਿਨਾਂ ਲਈ ਕੀਤੀ ਗਈ ਹੈ। ਇਸ ਦਾ ਸਿੱਧਾ ਅਸਰ ਆਮ ਜਨਤਾ ‘ਤੇ ਪਵੇਗਾ।

ਅਸਲ ‘ਚ ਟਰੱਕ ਅਪਰੇਟਰ ਅਤੇ ਡਰਾਈਵਰ ਨਵੇਂ ਕਾਨੂੰਨ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦੇ ਜੁਰਮਾਨੇ ਅਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਦਾ ਵਿਰੋਧ ਕਰ ਰਹੇ ਹਨ।