ਜਲੰਧਰ | ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਜਲੰਧਰ ਦੌਰੇ ‘ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਕੈਂਟ ਇਲਾਕੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਉਮੀਦਵਾਰ ਜਗਬੀਰ ਸਿੰਘ ਬਰਾੜ ਵੀ ਮੌਜੂਦ ਸਨ।
ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ 3 ਵਜੇ ਜਲੰਧਰ ਕੈਂਟ ਇਲਾਕੇ ਦੇ ਅਕਾਲੀ ਉਮੀਦਵਾਰ ਜਗਬੀਰ ਬਰਾੜ ਦੇ ਘਰ ਪ੍ਰੈੱਸ ਵਾਰਤਾ ਕਰਨਗੇ। ਉਮੀਦ ਹੈ ਕਿ ਉਹ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ।