ਕਿਸਾਨਾਂ ਅੰਦੋਲਨ ਦੌਰਾਨ ਵਾਰ-ਵਾਰ ਛੱਡੇ ਜਾ ਰਹੇ ਅੱਥਰੂ ਗੈਸ ਦੇ ਗੋਲੇ, ਹੋ ਰਿਹਾ ਭਾਰੀ ਹੰਗਾਮਾ

0
357

ਨਵੀਂ ਦਿੱਲੀ, 13 ਫਰਵਰੀ | ਪੰਜਾਬ ਦੇ ਕਿਸਾਨ ਦਿੱਲੀ ਚਲੋ ਮਾਰਚ ਲਈ ਰਵਾਨਾ ਹੋ ਗਏ ਹਨ। ਦਿੱਲੀ ਦੇ ਆਲੇ-ਦੁਆਲੇ ਸਰਹੱਦਾਂ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ‘ਚ ਕਈ ਥਾਵਾਂ ‘ਤੇ ਕਿਸਾਨਾਂ ਨੇ ਬੈਰੀਕੇਡ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ।

Farmers Protest LIVE: Tear Gas Fired As Protesters Try To Break Barricades Near Haryana's Shambhu Border - News18

ਇਸ ਤੋਂ ਇਲਾਵਾ ਪੰਜਾਬ ਦੇ ਇਕ ਕਿਸਾਨ ਨੇ ਦੱਸਿਆ ਕਿ ਅਸੀਂ ਸੂਈ ਤੋਂ ਲੈ ਕੇ ਹਥੌੜੇ ਤੱਕ ਸਭ ਕੁਝ ਲੈ ਲਿਆ ਹੈ। ਸਾਡੇ ਕੋਲ ਡੀਜ਼ਲ ਅਤੇ ਪੱਥਰ ਤੋੜਨ ਦਾ ਸਾਮਾਨ ਵੀ ਕਾਫੀ ਹੈ। ਅਸੀਂ ਪਿੰਡ ਤੋਂ 6 ਮਹੀਨਿਆਂ ਦਾ ਰਾਸ਼ਨ ਲਿਆ ਹੈ। ਦੱਸ ਦਈਏ ਕਿ ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਹਰਿਆਣਾ ਦੇ 7 ਅਤੇ ਰਾਜਸਥਾਨ ਦੇ 3 ਜ਼ਿਲ੍ਹਿਆਂ ਵਿਚ ਇੰਟਰਨੈੱਟ ਬੰਦ ਹੈ। 15 ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ ਹੈ। ਹਰਿਆਣਾ ਅਤੇ ਦਿੱਲੀ ਦੀ ਸਿੰਘੂ-ਟਿਕਰੀ ਸਰਹੱਦ, ਯੂਪੀ ਨਾਲ ਜੁੜੀ ਗਾਜ਼ੀਪੁਰ ਸਰਹੱਦ ਸੀਲ ਕਰ ਦਿੱਤੀ ਗਈ ਹੈ। ਦਿੱਲੀ ‘ਚ ਵੀ ਸਖਤ ਬੈਰੀਕੇਡਿੰਗ ਹੈ। ਇਥੇ ਇਕ ਮਹੀਨੇ ਲਈ ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਹੈ।

ਭੀੜ ਇਕੱਠੀ ਕਰਨ ਅਤੇ ਟਰੈਕਟਰਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਗਈ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਸ ਦੇ ਮਨ ਵਿਚ ਕੁਝ ਗੜਬੜ ਹੈ। ਚੰਡੀਗੜ੍ਹ ‘ਚ 12 ਫਰਵਰੀ ਦੀ ਰਾਤ ਨੂੰ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਚੱਲੀ। ਇਸ ‘ਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਗਾਰੰਟੀ ਕਾਨੂੰਨ ਅਤੇ ਕਰਜ਼ਾ ਮੁਆਫੀ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ।