<p><strong>ਚੰਡੀਗੜ੍ਹ&comma; 24 ਫਰਵਰੀ &vert;<&sol;strong> ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ&comma; ਅੰਮ੍ਰਿਤਸਰ&comma; ਜਲੰਧਰ ਅਤੇ ਪਟਿਆਲਾ ਵਿਚ ਈ-ਰਿਕਸ਼ਿਆਂ ਦੀ ਵਧਦੀ ਗਿਣਤੀ ਨੇ ਨਿਯਮਾਂ ਦੀ ਉਲੰਘਣਾ ਅਤੇ ਟ੍ਰੈਫਿਕ ਜਾਮ ਦੀਆਂ ਸਮੱਸਿਆਵਾਂ ਪੈਦਾ ਕਰਨੀਆਂ ਸ਼ੁਰੂ ਕਰ ਦਿਤੀਆਂ ਹਨ। ਅਜਿਹੇ &&num;8216&semi;ਚ ਹੁਣ ਪੰਜਾਬ ਸਰਕਾਰ ਈ-ਰਿਕਸ਼ਾ ਦੇ ਨਿਯਮਾਂ ਨੂੰ ਲੈ ਕੇ ਸਖਤੀ ਕਰਨ ਜਾ ਰਹੀ ਹੈ।<&sol;p>&NewLine;<p>ਹੁਣ ਬਿਨਾਂ ਰਜਿਸਟ੍ਰੇਸ਼ਨ ਤੋਂ ਈ-ਰਿਕਸ਼ਾ ਨਹੀਂ ਚੱਲੇਗਾ। ਹਰ ਈ-ਰਿਕਸ਼ਾ &&num;8216&semi;ਤੇ ਨੰਬਰ ਪਲੇਟ ਹੋਵੇਗੀ। ਡਰਾਈਵਰਾਂ ਲਈ ਗ੍ਰੇ ਡਰੈੱਸ ਕੋਡ ਪਹਿਨਣਾ ਲਾਜ਼ਮੀ ਹੋਵੇਗਾ। ਈ-ਰਿਕਸ਼ਾ ਵੇਚਣ ਵਾਲੇ ਡੀਲਰਾਂ ਨੂੰ ਵੀ ਟਰੇਡ ਸਰਟੀਫਿਕੇਟ ਲੈਣਾ ਜ਼ਰੂਰੀ ਹੋਵੇਗਾ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ।<&sol;p>&NewLine;<p>ਇਹ ਨਵੇਂ ਨਿਯਮ ਮਾਰਚ ਤੋਂ ਬਾਅਦ ਲਾਗੂ ਹੋ ਸਕਦੇ ਹਨ। ਸਟੇਟ ਟਰਾਂਸਪੋਰਟ ਕਮਿਸ਼ਨਰ ਮੁਨੀਸ਼ ਕੁਮਾਰ ਦਾ ਕਹਿਣਾ ਹੈ ਕਿ ਹਰ ਈ-ਰਿਕਸ਼ਾ ਦਾ ਰਜਿਸਟਰਡ ਹੋਣਾ ਜ਼ਰੂਰੀ ਹੈ। ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 2019 ਵਿਚ ਜ਼ਿਆਦਾਤਰ ਈ-ਰਿਕਸ਼ਾ ਬਿਨਾਂ ਰਜਿਸਟ੍ਰੇਸ਼ਨ ਦੇ ਆਏ ਸਨ। ਇਸ ਬਾਰੇ ਪਤਾ ਲੱਗਣ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;