ਭੋਗਪੁਰ (ਜਲੰਧਰ) | ਨੈਸ਼ਨਲ ਹਾਈਵੇ ‘ਤੇ ਵੀਰਵਾਰ ਨੂੰ ਇਕ ਦਰਦਨਾਕ ਹਾਦਸੇ ‘ਚ ਪਿਤਾ ਦੀ ਮੌਤ ਹੋ ਗਈ ਤੇ ਬੇਟਾ ਜ਼ਖਮੀ ਹੋ ਗਿਆ। ਇਹ ਹਾਦਸਾ ਜਲੰਧਰ-ਜੰਮੂ ਰਾਸ਼ਟਰੀ ਮਾਰਗ ‘ਤੇ ਪਿੰਡ ਪਚਰੰਗਾ ਤੇ ਸੱਦਾ ਚੱਕ ਵਿਚਕਾਰ ਹੋਇਆ।
ਜਾਣਕਾਰੀ ਅਨੁਸਾਰ ਗੁਰਮੀਤਪਾਲ ਸਿੰਘ ਵਾਸੀ ਮੁਹੱਲਾ ਕੈਂਥਾ ਦਸੂਹਾ ਆਪਣੇ ਬਿਮਾਰ ਪਿਤਾ ਸੁਰਜੀਤ ਸਿੰਘ ਦਾ ਡਾਇਲਸਿਸ ਕਰਵਾਉਣ ਜਲੰਧਰ ਕੋਲ ਇਕ ਪ੍ਰਾਈਵੇਟ ਹਸਪਤਾਲ ਜਾ ਰਿਹਾ ਸੀ।
ਉਨ੍ਹਾਂ ਦੀ ਕਾਰ ਜਦੋਂ ਸੱਦਾ ਚੱਕ ਤੋਂ ਥੋੜ੍ਹਾ ਅੱਗੇ ਪਹੁੰਚੀ ਤਾਂ ਅਚਾਨਕ ਕਾਰ ਤੇਜ਼ ਰਫਤਾਰ ਹੋਣ ਕਾਰਨ ਬੇਕਾਬੂ ਹੋ ਗਈ ਤੇ ਪਲਟੀਆਂ ਖਾਂਦੀ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਕਾਰ ‘ਚ ਸਵਾਰ ਗੁਰਮੀਤਪਾਲ ਦੇ ਪਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਚੌਕੀ ਪਚਰੰਗਾ ਤੋਂ ਥਾਣੇਦਾਰ ਤਲਵਿੰਦਰ ਸਿੰਘ ਤੇ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ। ਗੁਰਮੀਤਪਾਲ ਦੇ ਮਾਮੂਲੀ ਸੱਟਾਂ ਲੱਗੀਆਂ ਹਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ