ਜੰਮੂ :  ਮੀਂਹ ਤੋਂ ਬਾਅਦ ਹੁਣ ਜੰਮੂ ਕਸ਼ਮੀਰ ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਡੋਡਾ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ 4.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਸਵੇਰੇ 5.38 ਵਜੇ ਭੂਚਾਲ ਆਇਆ, ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਐਨਸੀਐਸ ਨੇ ਦਸਿਆ ਕਿ ਭੂਚਾਲ ਦਾ ਕੇਂਦਰ ਡੋਡਾ ਖੇਤਰ ਵਿਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਅਧਿਕਾਰੀਆਂ ਮੁਤਾਬਕ ਇਸ ਸਾਲ ਜੂਨ ਤੋਂ ਲੈ ਕੇ ਹੁਣ ਤੱਕ ਡੋਡਾ ‘ਚ 12 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਹਰ ਵਾਰ ਭੂਚਾਲ ਦੀ ਤੀਬਰਤਾ ਵੱਖਰੀ ਰਹੀ ਹੈ। ਜ਼ਿਲ੍ਹੇ ਵਿੱਚ 13 ਜੂਨ ਨੂੰ ਆਏ 5.4 ਤੀਬਰਤਾ ਦੇ ਭੂਚਾਲ ਕਾਰਨ ਘਰਾਂ ਸਮੇਤ ਕਈ ਇਮਾਰਤਾਂ ਵਿੱਚ ਤਰੇੜਾਂ ਆ ਗਈਆਂ ਸਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ