ਚੰਡੀਗੜ੍ਹ, 26 ਅਕਤੂਬਰ | ਦਿਲਜੀਤ ਦੋਸਾਂਝ ਤੇ ਕੋਲਡਪਲੇਅ ਦੇ ਪ੍ਰੋਗਰਾਮ ਤੋਂ ਪਹਿਲਾਂ ਈ.ਡੀ. ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ  ਪੰਜਾਬ ਦੇ ਗਾਇਕ ਦਿਲਜੀਤ ਦੋਸਾਂਝ ਅਤੇ ਕੋਲਡਪਲੇਅ ਕੰਸਰਟ ਲਈ ਗੈਰ-ਕਾਨੂੰਨੀ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਟਿਕਟਾਂ ਦੀ ਹੇਰਾਫੇਰੀ ਨੂੰ ਲੈ ਕੇ ਦਿੱਲੀ ਈਡੀ ਨੇ ਚੰਡੀਗੜ੍ਹ, ਦਿੱਲੀ, ਮੁੰਬਈ, ਜੈਪੁਰ ਅਤੇ ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਕਈ ਥਾਵਾਂ ’ਤੇ ਟਿਕਟਾਂ ਮਹਿੰਗੇ ਭਾਅ ਵੇਚਣ ਦੇ ਦੋਸ਼ ਹੇਠ ਐਫ.ਆਈ.ਆਰ.ਦਰਜ ਕੀਤੀ ਗਈ ਸੀ। ਹੁਣ ਇਸ ਮਾਮਲੇ ‘ਚ ਈਡੀ ਨੇ ਐਕਸ਼ਨ ਲਿਆ ਹੈ ਅਤੇ ਈਡੀ ਨੇ ਇਸ ਮਾਮਲੇ ‘ਚ ਪਹਿਲੀ ਕਾਰਵਾਈ ਕੀਤੀ ਹੈ ਅਤੇ ਵੱਖ-ਵੱਖ ਟੀਮਾਂ ਨੇ ਕਰੀਬ ਪੰਜ ਰਾਜਾਂ ‘ਚ ਛਾਪੇਮਾਰੀ ਕੀਤੀ ਹੈ।

ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਭਾਰਤ ਦੌਰੇ ਲਈ ਭਾਰਤ ਆਏ ਹਨ। ਅੱਜ ਯਾਨੀ ਸ਼ਨੀਵਾਰ ਸਵੇਰੇ ਉਨ੍ਹਾਂ ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਦੋਸਾਂਝ ਭਾਰਤ ਵਿਚ 12 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਟੀ ਦਾ ਨਾਂ ਦਿੱਤਾ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)